Daily Hukamnama Sri Darbar Sahib Amritsar 23 June 2024

by admin

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧

ੴ ਸਤਿਗੁਰ ਪ੍ਰਸਾਦਿ ॥

ਆਪੈ ਆਪੁ ਖਾਇ ਹਉ ਮੇਟੈ ਅਨਦਿਨੁ ਹਰਿ ਰਸ ਗੀਤ ਗਵਈਆ ॥ ਗੁਰਮੁਖਿ ਪਰਚੈ ਕੰਚਨ ਕਾਇਆ ਨਿਰਭਉ ਜੋਤੀ ਜੋਤਿ ਮਿਲਈਆ ॥੧॥ ਮੈ ਹਰਿ ਹਰਿ ਨਾਮੁ ਅਧਾਰੁ ਰਮਈਆ ॥ ਖਿਨੁ ਪਲੁ ਰਹਿ ਨ ਸਕਉ ਬਿਨੁ ਨਾਵੈ ਗੁਰਮੁਖਿ ਹਰਿ ਹਰਿ ਪਾਠ ਪੜਈਆ ॥੧॥ ਰਹਾਉ ॥ ਏਕੁ ਗਿਰਹੁ ਦਸ ਦੁਆਰ ਹੈ ਜਾ ਕੇ ਅਹਿਨਿਸਿ ਤਸਕਰ ਪੰਚ ਚੋਰ ਲਗਈਆ ॥ ਧਰਮੁ ਅਰਥੁ ਸਭੁ ਹਿਰਿ ਲੇ ਜਾਵਹਿ ਮਨਮੁਖ ਅੰਧੁਲੇ ਖਬਰਿ ਨ ਪਈਆ ॥੨॥ ਕੰਚਨ ਕੋਟੁ ਬਹੁ ਮਾਣਕਿ ਭਰਿਆ ਜਾਗੇ ਗਿਆਨ ਤਤਿ ਲਿਵ ਲਈਆ ॥ ਤਸਕਰ ਹੇਰੂ ਆਇ ਲੁਕਾਨੇ ਗੁਰ ਕੈ ਸਬਦਿ ਪਕੜਿ ਬੰਧਿ ਪਈਆ ॥੩॥ ਹਰਿ ਹਰਿ ਨਾਮੁ ਪੋਤੁ ਬੋਹਿਥਾ ਖੇਵਟੁ ਸਬਦੁ ਗੁਰੁ ਪਾਰਿ ਲੰਘਈਆ ॥ ਜਮੁ ਜਾਗਾਤੀ ਨੇੜਿ ਨ ਆਵੈ ਨਾ ਕੋ ਤਸਕਰੁ ਚੋਰੁ ਲਗਈਆ ॥੪॥ ਹਰਿ ਗੁਣ ਗਾਵੈ ਸਦਾ ਦਿਨੁ ਰਾਤੀ ਮੈ ਹਰਿ ਜਸੁ ਕਹਤੇ ਅੰਤੁ ਨ ਲਹੀਆ ॥ ਗੁਰਮੁਖਿ ਮਨੂਆ ਇਕਤੁ ਘਰਿ ਆਵੈ ਮਿਲਉ ਗੋੁਪਾਲ ਨੀਸਾਨੁ ਬਜਈਆ ॥੫॥ ਨੈਨੀ ਦੇਖਿ ਦਰਸੁ ਮਨੁ ਤ੍ਰਿਪਤੈ ਸ੍ਰਵਨ ਬਾਣੀ ਗੁਰ ਸਬਦੁ ਸੁਣਈਆ ॥ ਸੁਨਿ ਸੁਨਿ ਆਤਮ ਦੇਵ ਹੈ ਭੀਨੇ ਰਸਿ ਰਸਿ ਰਾਮ ਗੋਪਾਲ ਰਵਈਆ ॥੬॥ ਤ੍ਰੈ ਗੁਣ ਮਾਇਆ ਮੋਹਿ ਵਿਆਪੇ ਤੁਰੀਆ ਗੁਣੁ ਹੈ ਗੁਰਮੁਖਿ ਲਹੀਆ ॥ ਏਕ ਦ੍ਰਿਸਟਿ ਸਭ ਸਮ ਕਰਿ ਜਾਣੈ ਨਦਰੀ ਆਵੈ ਸਭੁ ਬ੍ਰਹਮੁ ਪਸਰਈਆ ॥੭॥ ਰਾਮ ਨਾਮੁ ਹੈ ਜੋਤਿ ਸਬਾਈ ਗੁਰਮੁਖਿ ਆਪੇ ਅਲਖੁ ਲਖਈਆ ॥ ਨਾਨਕ ਦੀਨ ਦਇਆਲ ਭਏ ਹੈ ਭਗਤਿ ਭਾਇ ਹਰਿ ਨਾਮਿ ਸਮਈਆ ॥੮॥੧॥੪॥

ਪੰਜਾਬੀ ਵਿਆਖਿਆ:

ਬਿਲਾਵਲੁ ਮਹਲਾ ੪ ਅਸਟਪਦੀਆ ਘਰੁ ੧੧

ੴ ਸਤਿਗੁਰ ਪ੍ਰਸਾਦਿ ॥

ਹੇ ਭਾਈ! ਜਿਹੜਾ ਮਨੁੱਖ ਹਰ ਵੇਲੇ ਹਰਿ-ਨਾਮ ਰਸ ਦੇ ਗੀਤ ਗਾਂਦਾ ਰਹਿੰਦਾ ਹੈ, ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਹਰਿ-ਨਾਮ ਵਿਚ) ਪਰਚਿਆ ਰਹਿੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ) ਆਪੇ ਵਿਚ ਆਪਣਾ ਆਪ ਲੀਨ ਕਰ ਕੇ (ਆਪਣੇ ਅੰਦਰੋਂ) ਹਉਮੈ ਮਿਟਾ ਲੈਂਦਾ ਹੈ, (ਵਿਕਾਰਾਂ ਤੋਂ ਬਚੇ ਰਹਿਣ ਕਰਕੇ) ਉਸ ਦਾ ਸਰੀਰ ਸੋਨੇ ਵਰਗਾ ਸੁੱਧ ਹੋ ਜਾਂਦਾ ਹੈ, ਉਸ ਦੀ ਜਿੰਦ ਨਿਰਭਉ ਪ੍ਰਭੂ ਦੀ ਜੋਤਿ ਵਿਚ ਲੀਨ ਰਹਿੰਦੀ ਹੈ ।੧।ਹੇ ਭਾਈ! ਸੋਹਣੇ ਰਾਮ ਦਾ ਹਰਿ-ਨਾਮ ਮੇਰੇ ਵਾਸਤੇ (ਮੇਰੀ ਜ਼ਿੰਦਗੀ ਦਾ) ਆਸਰਾ (ਬਣ ਗਿਆ) ਹੈ, (ਹੁਣ) ਮੈਂ ਉਸ ਦੇ ਨਾਮ ਤੋਂ ਬਿਨਾ ਇਕ ਖਿਨ ਇਕ ਪਲ ਭੀ ਨਹੀਂ ਰਹਿ ਸਕਦਾ । ਗੁਰੂ ਦੀ ਸਰਨ ਪੈ ਕੇ (ਮੈਂ ਤਾਂ) ਹਰਿ-ਨਾਮ ਦਾ ਪਾਠ (ਹੀ) ਪੜ੍ਹਦਾ ਰਹਿੰਦਾ ਹਾਂ ।੧।ਰਹਾਉ।ਹੇ ਭਾਈ! (ਮਨੁੱਖ ਦਾ ਇਹ ਸਰੀਰ) ਇਕ ਅਜਿਹਾ ਘਰ ਹੈ ਜਿਸ ਦੇ ਦਸ ਦਰਵਾਜ਼ੇ ਹਨ, (ਇਹਨਾਂ ਦਰਵਾਜ਼ਿਆਂ ਦੀ ਰਾਹੀਂ) ਦਿਨ ਰਾਤ (ਕਾਮ ਕੋ੍ਰਧ ਲੋਭ ਮੋਹ ਅਹੰਕਾਰ) ਪੰਜ ਚੋਰ ਸੰਨ੍ਹ ਲਾਈ ਰੱਖਦੇ ਹਨ, (ਇਸ ਦੇ ਅੰਦਰੋਂ) ਆਤਮਕ ਜੀਵਨ ਵਾਲਾ ਸਾਰਾ ਧਨ ਚੁਰਾ ਕੇ ਲੈ ਜਾਂਦੇ ਹਨ ।(ਆਤਮਕ ਜੀਵਨ ਵਲੋਂ) ਅੰਨ੍ਹੇ ਹੋ ਚੁਕੇ ਮਨ ਦੇ ਮੁਰੀਦ ਮਨੁੱਖ ਨੂੰ (ਆਪਣੇ ਲੁੱਟੇ ਜਾਣ ਦਾ) ਪਤਾ ਹੀ ਨਹੀਂ ਲੱਗਦਾ ।੨।ਹੇ ਭਾਈ! (ਇਹ ਮਨੁੱਖਾ ਸਰੀਰ, ਮਾਨੋ,) ਸੋਨੇ ਦਾ ਕਿਲ੍ਹਾ (ਉੱਚੇ ਆਤਮਕ ਗੁਣਾਂ ਦੇ) ਮੋਤੀਆਂ ਨਾਲ ਭਰਿਆ ਹੋਇਆ ਹੈ, (ਇਹਨਾਂ ਹੀਰਿਆਂ ਨੂੰ ਚੁਰਾਣ ਲਈ ਲੁੱਟਣ ਲਈ ਕਾਮਾਦਿਕ) ਚੋਰ ਡਾਕੂ ਆ ਕੇ (ਇਸ ਵਿਚ) ਲੁਕੇ ਰਹਿੰਦੇ ਹਨ । ਜਿਹੜੇ ਮਨੁੱਖ ਆਤਮਕ ਜੀਵਨ ਦੇ ਸੋਮੇ ਪ੍ਰਭੂ ਵਿਚ ਸੁਰਤਿ ਜੋੜ ਕੇ ਸੁਚੇਤ ਰਹਿੰਦੇ ਹਨ, ਉਹ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ (ਇਹਨਾਂ ਚੋਰਾਂ ਡਾਕੂਆਂ ਨੂੰ) ਫੜ ਕੇ ਬੰਨ੍ਹ ਲੈਂਦੇ ਹਨ ।੩।ਹੇ ਭਾਈ! ਪਰਮਾਤਮਾ ਦਾ ਨਾਮ ਜਹਾਜ਼ ਹੈ ਜਹਾਜ਼, (ਉਸ ਜਹਾਜ਼ ਦਾ) ਮਲਾਹ (ਗੁਰੂ ਦਾ) ਸ਼ਬਦ ਹੈ, (ਜਿਹੜਾ ਮਨੁੱਖ ਇਸ ਜਹਾਜ਼ ਦਾ ਆਸਰਾ ਲੈਂਦਾ ਹੈ, ਉਸ ਨੂੰ) ਗੁਰੂ (ਵਿਕਾਰਾਂ-ਭਰੇ ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ । ਜਮਰਾਜ-ਮਸੂਲੀਆ (ਭੀ ਉਸ ਦੇ) ਨੇੜੇ ਨਹੀਂ ਆਉਂਦਾ, (ਕਾਮਾਦਿਕ) ਕੋਈ ਚੋਰ ਭੀ ਸੰਨ੍ਹ ਨਹੀਂ ਲਾ ਸਕਦਾ ।੪।ਹੇ ਭਾਈ! (ਮੇਰਾ ਮਨ ਹੁਣ) ਸਦਾ ਦਿਨ ਰਾਤ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਮੈਂ ਪ੍ਰਭੂ ਦੀ ਸਿਫ਼ਤਿ-ਸਾਲਾਹ ਕਰਦਿਆਂ ਕਰਦਿਆਂ (ਸਿਫ਼ਤਿ ਦਾ) ਅੰਤ ਨਹੀਂ ਲੱਭ ਸਕਦਾ । ਗੁਰੂ ਦੀ ਸਰਨ ਪੈ ਕੇ (ਮੇਰਾ ਇਹ) ਮਨ ਪ੍ਰਭੂ-ਚਰਨਾਂ ਵਿਚ ਹੀ ਟਿਕਿਆ ਰਹਿੰਦਾ ਹੈ, ਮੈਂ ਲੋਕ-ਲਾਜ ਦੂਰ ਕਰ ਕੇ ਜਗਤ-ਪਾਲਕ ਪ੍ਰਭੂ ਨੂੰ ਮਿਲਿਆ ਰਹਿੰਦਾ ਹਾਂ ।੫।ਹੇ ਭਾਈ! ਅੱਖਾਂ ਨਾਲ (ਹਰ ਥਾਂ ਪ੍ਰਭੂ ਦਾ) ਦਰਸਨ ਕਰ ਕੇ (ਮੇਰਾ) ਮਨ (ਹੋਰ ਵਾਸਨਾਂ ਵਲੋਂ) ਰੱਜਿਆ ਰਹਿੰਦਾ ਹੈ, (ਮੇਰਾ) ਕੰਨ ਗੁਰੂ ਦੀ ਬਾਣੀ ਗੁਰੂ ਦੇ ਸ਼ਬਦ ਨੂੰ (ਹੀ) ਸੁਣਦੇ ਰਹਿੰਦੇ ਹਨ । (ਪ੍ਰਭੂ ਦੀ ਸਿਫ਼ਤਿ-ਸਾਲਾਹ) ਸੁਣ ਸੁਣ ਕੇ (ਮੇਰੀ) ਜਿੰਦ (ਨਾਮ-ਰਸ ਵਿਚ) ਭਿੱਜੀ ਰਹਿੰਦੀ ਹੈ, (ਮੈਂ) ਬੜੇ ਆਨੰਦ ਨਾਲ ਰਾਮ-ਗੋਪਾਲ ਦੇ ਗੁਣ ਗਾਂਦਾ ਰਹਿੰਦਾ ਹਾਂ ।੬।ਹੇ ਭਾਈ! ਮਾਇਆ ਦੇ ਤਿੰਨ ਗੁਣਾਂ ਦੇ ਅਸਰ ਹੇਠ ਰਹਿਣ ਵਾਲੇ ਜੀਵ (ਸਦਾ) ਮਾਇਆ ਦੇ ਮੋਹ ਵਿਚ ਫਸੇ ਰਹਿੰਦੇ ਹਨ । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਉਹ) ਚੌਥਾ ਪਦ ਪ੍ਰਾਪਤ ਕਰ ਲੈਂਦਾ ਹੈ (ਜਿਥੇ ਮਾਇਆ ਦਾ ਪ੍ਰਭਾਵ ਨਹੀਂ ਪੈ ਸਕਦਾ) । (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਇਕ (ਪਿਆਰ-) ਨਿਗਾਹ ਨਾਲ ਸਾਰੀ ਲੁਕਾਈ ਨੂੰ ਇਕੋ ਜਿਹੀ ਜਾਣਦਾ ਹੈ, ਉਸ ਨੂੰ (ਇਹ ਪ੍ਰਤੱਖ) ਦਿੱਸ ਪੈਂਦਾ ਹੈ (ਕਿ) ਹਰ ਥਾਂ ਪਰਮਾਤਮਾ ਹੀ ਪਸਰਿਆ ਹੋਇਆ ਹੈ ।੭।ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਹ) ਸਮਝ ਲੈਂਦਾ ਹੈ ਕਿ ਅਲੱਖ ਪ੍ਰਭੂ ਆਪ ਹੀ ਆਪ (ਹਰ ਥਾਂ ਮੌਜੂਦ) ਹੈ, ਹਰ ਥਾਂ ਪਰਮਾਤਮਾ ਦਾ ਹੀ ਨਾਮ ਹੈ, ਸਾਰੀ ਲੁਕਾਈ ਵਿਚ ਪਰਮਾਤਮਾ ਦੀ ਹੀ ਜੋਤਿ ਹੈ । ਹੇ ਨਾਨਕ! ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ ਜੀ ਜਿਨ੍ਹਾਂ ਉਤੇ ਦਇਆਵਾਨ ਹੁੰਦੇ ਹਨ, ਉਹ ਮਨੁੱਖ ਭਗਤੀ-ਭਾਵਨਾ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਲੀਨ ਰਹਿੰਦੇ ਹਨ ॥੮॥੧॥੪॥

English Translation:

BILAAVAL, FOURTH MEHL, ASHTAPADEES, ELEVENTH HOUSE:

ONE UNIVERSAL CREATOR GOD. BY THE GRACE OF THE TRUE GURU:

One who eliminates his self-centeredness, and eradicates his ego, night and day sings the songs of the Lord’s Love. The Gurmukh is inspired, his body is golden, and his light merges into the Light of the Fearless Lord. || 1 || I take the Support of the Name of the Lord, Har, Har. I cannot live, for a moment, even for an instant, without the Name of the Lord; the Gurmukh reads the Sermon of the Lord, Har, Har. || 1 || Pause || In the one house of the body, there are ten gates; night and day, the five thieves break in. They steal the entire wealth of one’s Dharmic faith, but the blind, self-willed manmukh does not know it. || 2 || The fortress of the body is overflowing with gold and jewels; when it is awakened by spiritual wisdom, one enshrines love for the essence of reality. The thieves and robbers hide out in the body; through the Word of the Guru’s Shabad, they are arrested and locked up. || 3 || The Name of the Lord, Har, Har, is the boat, and the Word of the Guru’s Shabad is the boatman, to carry us across. The Messenger of Death, the tax collector, does not even come close, and no thieves or robbers can plunder you. || 4 || I continuously sing the Glorious Praises of the Lord, day and night; singing the Lord’s Praises, I cannot find His limits. The mind of the Gurmukh returns to its own home; it meets the Lord of the Universe, to the beat of the celestial drum. || 5 || Gazing upon the Blessed Vision of His Darshan with my eyes, my mind is satisfied; with my ears, I listen to the Guru’s Bani, and the Word of His Shabad. Listening, listening, my soul is softened, delighted by His subtle essence, chanting the Name of the Lord of the Universe. || 6 || In the grip of the three qualities, they are engrossed in love and attachment to Maya; only as Gurmukh do they find the absolute quality, absorption in bliss. With a single, impartial eye, look upon all alike, and see God pervading all. || 7 || The Light of the Lord’s Name permeates all; the Gurmukh knows the unknowable. O Nanak, the Lord has become merciful to the meek; through loving adoration, he merges in the Lord’s Name. || 8 || 1 || 4 ||

ਅੰਗ: 833 | 23-06-2024

You may also like