324
ਸਲੋਕੁ ਮਃ ੧ ॥
ਸਚਿ ਕਾਲੁ ਕੂੜੁ ਵਰਤਿਆ ਕਲਿ ਕਾਲਖ ਬੇਤਾਲ ॥ ਬੀਉ ਬੀਜਿ ਪਤਿ ਲੈ ਗਏ ਅਬ ਕਿਉ ਉਗਵੈ ਦਾਲਿ ॥ ਜੇ ਇਕੁ ਹੋਇ ਤ ਉਗਵੈ ਰੁਤੀ ਹੂ ਰੁਤਿ ਹੋਇ ॥ ਨਾਨਕ ਪਾਹੈ ਬਾਹਰਾ ਕੋਰੈ ਰੰਗੁ ਨ ਸੋਇ ॥
(ਸੰਸਾਰਕ ਜੀਵਾਂ ਦੇ ਹਿਰਦੇ ਵਿਚੋਂ) ਸੱਚ ਉੱਡ ਗਿਆ ਹੈ ਅਤੇ ਕੂੜ ਹੀ ਕੂੜ ਪਰਧਾਨ ਹੋ ਰਿਹਾ ਹੈ, ਕਲਜੁਗ ਦੀ (ਪਾਪਾਂ ਦੀ) ਕਾਲਖ ਦੇ ਕਾਰਨ ਜੀਵ ਭੂਤਨੇ ਬਣ ਰਹੇ ਹਨ । ਜਿਨ੍ਹਾਂ ਨੇ (ਹਰੀ ਦਾ ਨਾਮ) ਬੀਜ (ਆਪਣੇ ਹਿਰਦਿਆਂ ਵਿਚ) ਬੀਜਿਆ, ਉਹ ਇਸ ਜਗਤ ਤੋਂ ਸੋਭਾ ਖੱਟ ਕੇ ਗਏ। ਪਰ ਹੁਣ (ਨਾਮ ਦਾ) ਅੰਕੁਰ ਫੁਟਣੋਂ ਰਹਿ ਗਿਆ ਹੈ, (ਕਿਉਂਕਿ ਮਨ) ਦਾਲ ਵਾਂਗ । ਬੀਜ ਉੱਗਦਾ ਤਾਂ ਹੀ ਹੈ, ਜੇ ਬੀਜ ਸਾਬਤ ਹੋਵੇ ਅਤੇ ਬੀਜਣ ਦੀ ਰੁਤ ਵੀ ਚੰਗੀ ਫਬਵੀਂ ਹੋਵੇ, । ਹੇ ਨਾਨਕ! ਜੇ ਲਾਗ ਨ ਵਰਤੀ ਜਾਏ ਤਾਂ ਕੋਰੇ ਕੱਪੜੇ ਨੂੰ ਉਹ (ਸੋਹਣਾ ਪੱਕਾ) ਰੰਗ ਨਹੀਂ ਚੜ੍ਹਦਾ ਰੱਬ ਦੇ ਡਰ ਰੂਪ ਖੁੰਬ ਤੇ ਧਰੀਏ; ਫੇਰ ਮਿਹਨਤ ਤੇ ਉੱਦਮ ਦੀ ਪਾਹ ਦੇਈਏ।