589
ਤਿਲੰਗ ਮਃ ੧ ॥
ਇਆਨੜੀਏ ਮਾਨੜਾ ਕਾਇ ਕਰੇਹਿ ॥ ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥ ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
ਹੇ ਬਹੁਤ ਅੰਞਾਣ ਜਿੰਦੇ! ਇਤਨਾ ਕੋਝਾ ਮਾਣ ਤੂੰ ਕਿਉਂ ਕਰਦੀ ਹੈਂ ? ਪਰਮਾਤਮਾ ਤੇਰੇ ਆਪਣੇ ਹੀ ਹਿਰਦੇ ਘਰ ਵਿਚ ਹੈ, ਤੂੰ ਉਸ (ਦੇ ਮਿਲਾਪ) ਦਾ ਆਨੰਦ ਕਿਉਂ ਨਹੀਂ ਮਾਣਦੀ ? ਹੇ ਭੋਲੀ ਜੀਵ ਇਸਤ੍ਰੀਏ! ਪਤੀ ਪ੍ਰਭੂ (ਤੇਰੇ ਅੰਦਰ ਹੀ ਤੇਰੇ) ਨੇੜੇ ਵੱਸ ਰਿਹਾ ਹੈ, ਤੂੰ (ਜੰਗਲ ਆਦਿਕ) ਬਾਹਰਲਾ ਸੰਸਾਰ ਕਿਉਂ ਭਾਲਦੀ ਫਿਰਦੀ ਹੈਂ ?