366
ਸੋਰਠਿ ਮਹਲਾ ੫ ॥
ਠਾਢਿ ਪਾਈ ਕਰਤਾਰੇ ॥ ਤਾਪੁ ਛੋਡਿ ਗਇਆ ਪਰਵਾਰੇ ॥ ਗੁਰਿ ਪੂਰੈ ਹੈ ਰਾਖੀ ॥ ਸਰਣਿ ਸਚੇ ਕੀ ਤਾਕੀ ॥੧॥ ਪਰਮੇਸਰੁ ਆਪਿ ਹੋਆ ਰਖਵਾਲਾ ॥ ਸਾਂਤਿ ਸਹਜ ਸੁਖ ਖਿਨ ਮਹਿ ਉਪਜੇ ਮਨੁ ਹੋਆ ਸਦਾ ਸੁਖਾਲਾ ॥ ਰਹਾਉ ॥
ਹੇ ਭਾਈ! ਜਿਸ ਮਨੁੱਖ ਦੇ ਅੰਦਰ ਕਰਤਾਰ ਨੇ ਠੰਡ ਵਰਤਾ ਦਿੱਤੀ, ਉਸ ਦੇ ਪਰਵਾਰ ਨੂੰ (ਉਸ ਦੇ ਗਿਆਨ ਇੰਦ੍ਰਿਆਂ ਨੂੰ ਵਿਕਾਰਾਂ ਦਾ) ਤਾਪ ਛੱਡ ਜਾਂਦਾ ਹੈ। ਹੇ ਭਾਈ! ਪੂਰੇ ਗੁਰੂ ਨੇ ਜਿਸ ਮਨੁੱਖ ਦੀ ਮਦਦ ਕੀਤੀ, ਉਸ ਨੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਦਾ ਆਸਰਾ ਤੱਕ ਲਿਆ ॥੧॥ ਹੇ ਭਾਈ! ਜਿਸ ਮਨੁੱਖ ਦਾ ਰਾਖਾ ਪਰਮਾਤਮਾ ਆਪ ਬਣ ਜਾਂਦਾ ਹੈ, ਉਸ ਦਾ ਮਨ ਸਦਾ ਵਾਸਤੇ ਸੁਖੀ ਹੋ ਜਾਂਦਾ ਹੈ (ਕਿਉਂਕਿ ਉਸ ਦੇ ਅੰਦਰ) ਇਕ ਛਿਨ ਵਿਚ ਆਤਮਕ ਅਡੋਲਤਾ ਦੇ ਸੁਖ ਤੇ ਸ਼ਾਂਤੀ ਪੈਦਾ ਹੋ ਜਾਂਦੇ ਹਨ ॥ ਰਹਾਉ ॥