ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੂਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤਿਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥ ਰਾਜੇ ਓਇ ਨ ਆਖੀਅਹਿ ਭਿੜਿ ਮਰਹਿ ਫਿਰਿ ਜੂਨੀ ਪਾਹਿ ॥ ਨਾਨਕ ਵਿਣੁ ਨਾਵੈ ਨਕੀ ਵਢੀ ਫਿਰਹਿ ਸੋਭਾ ਮੂਲਿ ਨ ਪਾਹਿ ॥੧॥ ਮਃ ੩ ॥ ਸੁਣਿ ਸਿਖਿਐ ਸਾਦੁ ਨ ਆਇਓ ਜਿਚਰੁ ਗੁਰਮੁਖਿ ਸਬਦਿ ਨ ਲਾਗੈ ॥ ਸਤਿਗੁਰਿ ਸੇਵਿਐ ਨਾਮੁ ਮਨਿ ਵਸੈ ਵਿਚਹੁ ਭ੍ਰਮੁ ਭਉ ਭਾਗੈ ॥ ਜੇਹਾ ਸਤਿਗੁਰ ਨੋ ਜਾਣੈ ਤੇਹੋ ਹੋਵੈ ਤਾ ਸਚਿ ਨਾਮਿ ਲਿਵ ਲਾਗੈ ॥ ਨਾਨਕ ਨਾਮਿ ਮਿਲੈ ਵਡਿਆਈ ਹਰਿ ਦਰਿ ਸੋਹਨਿ ਆਗੈ ॥੨॥ ਪਉੜੀ ॥ ਗੁਰਸਿਖਾਂ ਮਨਿ ਹਰਿ ਪ੍ਰੀਤਿ ਹੈ ਗੁਰੁ ਪੂਜਣ ਆਵਹਿ ॥ ਹਰਿ ਨਾਮੁ ਵਣੰਜਹਿ ਰੰਗ ਸਿਉ ਲਾਹਾ ਹਰਿ ਨਾਮੁ ਲੈ ਜਾਵਹਿ ॥ ਗੁਰਸਿਖਾ ਕੇ ਮੁਖ ਉਜਲੇ ਹਰਿ ਦਰਗਹ ਭਾਵਹਿ ॥ ਗੁਰੁ ਸਤਿਗੁਰੁ ਬੋਹਲੁ ਹਰਿ ਨਾਮ ਕਾ ਵਡਭਾਗੀ ਸਿਖ ਗੁਣ ਸਾਂਝ ਕਰਾਵਹਿ ॥ ਤਿਨਾ ਗੁਰਸਿਖਾ ਕੰਉ ਹਉ ਵਾਰਿਆ ਜੋ ਬਹਦਿਆ ਉਠਦਿਆ ਹਰਿ ਨਾਮੁ ਧਿਆਵਹਿ ॥੧੧॥
ਪੰਜਾਬੀ ਵਿਆਖਿਆ:
ਸਲੋਕੁ ਮਃ ੩ ॥
ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ। ਰਾਜੇ ਉਹਨਾਂ ਨੂੰ ਨਹੀਂ ਆਖੀਦਾ ਜੋ ਆਪੋ ਵਿਚ ਲੜ ਮਰਦੇ ਹਨ ਤੇ ਫਿਰ ਜੂਨਾਂ ਵਿਚ ਪੈ ਜਾਂਦੇ ਹਨ, ਕਿਉਂਕਿ ਹੇ ਨਾਨਕ! ਨਾਮ ਤੋਂ ਸੱਖਣੇ ਰਾਜੇ ਭੀ ਨਕ-ਵੱਢੇ ਫਿਰਦੇ ਹਨ ਤੇ ਕਦੇ ਸੋਭਾ ਨਹੀਂ ਪਾਉਂਦੇ।੧। ਜਦ ਤਾਈਂ ਸਤਿਗੁਰੂ ਦੇ ਸਨਮੁਖ ਹੋ ਕੇ ਮਨੁੱਖ ਸਤਿਗੁਰੂ ਦੇ ਸ਼ਬਦ ਵਿਚ ਨਹੀਂ ਜੁੜਦਾ ਤਦ ਤਾਈਂ ਸਤਿਗੁਰੂ ਦੀ ਸਿੱਖਿਆ ਨਿਰੀ ਸੁਣ ਕੇ ਸੁਆਦ ਨਹੀਂ ਆਉਂਦਾ, ਸਤਿਗੁਰੂ ਦੀ ਦੱਸੀ ਸੇਵਾ ਕੀਤਿਆਂ ਹੀ ਨਾਮ ਧਨ ਵਿਚ ਵੱਸਦਾ ਹੈ ਤੇ ਅੰਦਰੋਂ ਭਰਮ ਤੇ ਡਰ ਦੂਰ ਹੋ ਜਾਂਦਾ ਹੈ। ਜਦੋਂ ਮਨੁੱਖ ਜਿਹੋ ਜਿਹਾ ਆਪਣੇ ਸਤਿਗੁਰੂ ਨੂੰ ਸਮਝਦਾ ਹੈ, ਤਿਹੋ ਜਿਹਾ ਆਪ ਬਣ ਜਾਏ, ਭਾਵ, ਜਦੋਂ ਆਪਣੇ ਸਤਿਗੁਰੂ ਵਾਲੇ ਗੁਣ ਧਾਰਨ ਕਰੇ ਤਦੋਂ ਉਸ ਦੀ ਬ੍ਰਿਤੀ ਸੱਚੇ ਨਾਮ ਵਿਚ ਜੁੜਦੀ ਹੈ; ਹੇ ਨਾਨਕ! ਇਹੋ ਜਿਹੇ ਜੀਊੜਿਆਂ ਨੂੰ ਨਾਮ ਦੇ ਕਾਰਨ ਏਥੇ ਆਦਰ ਮਿਲਦਾ ਹੈ ਤੇ ਅੱਗੇ ਹਰੀ ਦੀ ਦਰਗਾਹ ਵਿਚ ਉਹ ਸੋਭਾ ਪਾਉਂਦੇ ਹਨ।੨। ਗੁਰਸਿੱਖਾਂ ਦੇ ਮਨ ਵਿਚ ਹਰੀ ਦਾ ਪਿਆਰ ਹੁੰਦਾ ਹੈ ਤੇ ਉਸ ਪਿਆਰ ਦਾ ਸਦਕਾ ਉਹ ਆਪਣੇ ਸਤਿਗੁਰੂ ਦੀ ਸੇਵਾ ਕਰਨ ਆਉਂਦੇ ਹਨ; ਸਤਿਗੁਰੂ ਦੇ ਕੋਲ ਆ ਕੇ ਪਿਆਰ ਨਾਲ ਹਰੀ-ਨਾਮ ਦਾ ਵਪਾਰ ਕਰਦੇ ਹਨ ਤੇ ਹਰੀ-ਨਾਮ ਦਾ ਲਾਭ ਖੱਟ ਕੇ ਲੈ ਜਾਂਦੇ ਹਨ। ਇਹੋ ਜਿਹੇ ਗੁਰਸਿੱਖਾਂ ਦੇ ਮੂੰਹ ਉਜਲੇ ਹੁੰਦੇ ਹਨ ਤੇ ਹਰੀ ਦੀ ਦਰਗਾਹ ਵਿਚ ਉਹ ਪਿਆਰੇ ਲੱਗਦੇ ਹਨ। ਗੁਰੂ ਸਤਿਗੁਰੂ ਹਰੀ ਦੇ ਨਾਮ ਦਾ ਮਾਨੋਂ ਬੋਹਲ ਹੈ, ਛੁੜੇ ਭਾਗਾਂ ਵਾਲੇ ਸਿੱਖ ਆ ਕੇ ਗੁਣਾਂ ਦੀ ਭਿਆਲੀ ਪਾਉਂਦੇ ਹਨ; ਸਦਕੇ ਹਾਂ ਉਹਨਾਂ ਗੁਰਸਿੱਖਾਂ ਤੋਂ, ਜੋ ਬਹੁਦਿਆਂ ਉਠਦਿਆਂ ਭਾਵ, ਹਰ ਵੇਲੇ ਹਰੀ ਦਾ ਨਾਮ ਸਿਮਰਦੇ ਹਨ।੧੧॥
English Translation:
SHALOK, THIRD MEHL:
He Himself is pleased with His humble devotees; my Beloved Lord attaches them to Himself. The Lord blesses His humble devotees with royalty; He fashions the true crown upon their heads. They are always at peace, and immaculately pure; they perform service for the True Guru. They are not said to be kings, who die in conflict, and then enter again the cycle of reincarnation. O Nanak, without the Name of the Lord, they wander about with their noses cut off in disgrace; they get no respect at all. || 1 || THIRD MEHL: Hearing the teachings, he does not appreciate them, as long as he is not Gurmukh, attached to the Word of the Shabad. Serving the True Guru, the Naam comes to abide in the mind, and doubts and fears run away. As he knows the True Guru, so he is transformed, and then, he lovingly focuses his consciousness on the Naam. O Nanak, through the Naam, the Name of the Lord, greatness is obtained; he shall be resplendent in the Court of the Lord hereafter. || 2 || PAUREE: The minds of the Gursikhs are filled with the love of the Lord they come and worship the Guru. They trade lovingly in the Lord’s Name, and depart after earning the profit of the Lord’s Name. The faces of the Gursikhs are radiant; in the Court of the Lord, they are approved. The Guru, the True Guru, is the treasure of the Lord’s Name; how very fortunate are the Sikhs who share in this treasure of virtue. I am a sacrifice to those Gursikhs who, sitting and standing, meditate on the Lord’s Name. || 11 ||
ਅੰਗ: 590| 09-07-2024