378
ਰਾਗੁ ਬਿਲਾਵਲੁ ਮਹਲਾ ੫ ਘਰੁ ੨
ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥
ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ ॥ ਅਵਰ ਸਿਆਣਪਾ ਬਿਰਥੀਆ ਪਿਆਰੇ ਰਾਖਨ ਕਉ ਤੁਮ ਏਕ ॥੧॥ ਰਹਾਉ ॥ ਸਤਿਗੁਰੁ ਪੂਰਾ ਜੇ ਮਿਲੈ ਪਿਆਰੇ ਸੋ ਜਨੁ ਹੋਤ ਨਿਹਾਲਾ ॥ ਗੁਰ ਕੀ ਸੇਵਾ ਸੋ ਕਰੇ ਪਿਆਰੇ ਜਿਸ ਨੋ ਹੋਇ ਦਇਆਲਾ ॥
ਹੇ ਪਿਆਰੇ ਪ੍ਰਭੂ! ਮੇਰੇ ਮਨ ਵਿਚ (ਇਕ) ਤੇਰਾ ਹੀ ਆਸਰਾ ਹੈ,ਤੇਰਾ ਹੀ ਆਸਰਾ ਹੈ। ਹੇ ਪਿਆਰੇ ਪ੍ਰਭੂ! ਸਿਰਫ਼ ਤੂੰ ਹੀ (ਅਸਾਂ ਜੀਵਾਂ ਦੀ) ਰੱਖਿਆ ਕਰਨ ਜੋਗਾ ਹੈਂ। (ਤੈਨੂੰ ਭੁਲਾ ਕੇ ਰੱਖਿਆ ਵਾਸਤੇ) ਹੋਰ ਹੋਰ ਚਤੁਰਾਈਆਂ (ਸੋਚਣੀਆਂ) ਕਿਸੇ ਵੀ ਕੰਮ ਨਹੀਂ ॥੧॥ ਰਹਾਉ॥ ਹੇ ਭਾਈ! ਜਿਸ ਮਨੁੱਖ ਨੂੰ ਪੂਰਾ ਗੁਰੂ ਮਿਲ ਪਏ, ਉਹ ਸਦਾ ਖਿੜਿਆ ਰਹਿੰਦਾ ਹੈ। ਪਰ, ਹੇ ਭਾਈ! ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਜਿਸ ਉਤੇ (ਪ੍ਰਭੂ ਆਪ) ਦਇਆਵਾਨ ਹੁੰਦਾ ਹੈ।