ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
daily hukamnama darbar sahib
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ।
ਅੰਗ: 639 | 07-05-2022
ਰਾਗ ਧਨਾਸਰੀ
ਬਾਣੀ ਭਗਤ ਕਬੀਰ ਜੀ ਕੀ
ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥ ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥
ਇਸ ਵਿਚ ਕੋਈ ਅਨੋਖੀ ਗੱਲ ਨਹੀਂ ਹੈ, ਜੋ ਭੀ ਮਨੁੱਖ ਪ੍ਰਭੂ ਪ੍ਰੇਮ ਤੇ ਪ੍ਰਭੂ ਭਗਤੀ ਨਾਲ ਸਾਂਝ ਬਣਾਉਂਦਾ ਹੈ (ਉਸ ਦਾ ਪ੍ਰਭੂ ਨਾਲ ਇੱਕ ਮਿੱਕ ਹੋ ਜਾਣਾ ਕੋਈ ਵੱਡੀ ਗੱਲ ਨਹੀਂ ਹੈ। ਜਿਵੇਂ ਪਾਣੀ ਪਾਣੀ ਵਿਚ ਮਿਲ ਕੇ (ਮੁੜ) ਵੱਖਰਾ ਨਹੀਂ ਹੋ ਸਕਦਾ,ਤਿਵੇਂ (ਕਬੀਰ) ਜੁਲਾਹ (ਭੀ) ਆਪਾ ਭਾਵ ਮਿਟਾ ਕੇ ਪਰਮਾਤਮਾ ਵਿਚ ਮਿਲ ਗਿਆ ਹੈ।
ਅੰਗ: 692 | 06-05-2022
ਧਨਾਸਰੀ ਮਹਲਾ ੧ ਘਰੁ ੨
ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 27-04-2022
ਧਨਾਸਰੀ ਮਹਲਾ ੧ ਘਰੁ ੨
ਅਸਟਪਦੀਆ ੴ ਸਤਿਗੁਰ ਪ੍ਰਸਾਦਿ ॥
ਗੁਰੁ ਸਾਗਰੁ ਰਤਨੀ ਭਰਪੂਰੇ ॥ ਅੰਮ੍ਰਿਤੁ ਸੰਤ ਚੁਗਹਿ ਨਹੀ ਦੂਰੇ ॥ ਹਰਿ ਰਸੁ ਚੋਗ ਚੁਗਹਿ ਪ੍ਰਭ ਭਾਵੈ ॥ ਸਰਵਰ ਮਹਿ ਹੰਸੁ ਪ੍ਰਾਨਪਤਿ ਪਾਵੈ ॥੧॥
ਗੁਰੂ (ਮਾਨੋ) ਇਕ ਸਮੁੰਦਰ (ਹੈ ਜੋ ਪ੍ਰਭੂ ਦੀ ਸਿਫ਼ਤਿ-ਸਾਲਾਹ ਦੇ) ਰਤਨਾਂ ਨਾਲ ਨਕਾਨਕ ਭਰਿਆ ਹੋਇਆ ਹੈ। ਗੁਰਮੁਖ ਸਿੱਖ (ਉਸ ਸਾਗਰ ਵਿਚੋਂ) ਆਤਮਕ ਜੀਵਨ ਦੇਣ ਵਾਲੀ ਖ਼ੁਰਾਕ (ਪ੍ਰਾਪਤ ਕਰਦੇ ਹਨ ਜਿਵੇਂ ਹੰਸ ਮੋਤੀ) ਚੁਗਦੇ ਹਨ, (ਤੇ ਗੁਰੂ ਤੋਂ) ਦੂਰ ਨਹੀਂ ਰਹਿੰਦੇ। ਪ੍ਰਭੂ ਦੀ ਮੇਹਰ ਅਨੁਸਾਰ ਸੰਤ-ਹੰਸ ਹਰਿ-ਨਾਮ ਰਸ (ਦੀ) ਚੋਗ ਚੁਗਦੇ ਹਨ। (ਗੁਰਸਿੱਖ) ਹੰਸ (ਗੁਰੂ-) ਸਰੋਵਰ ਵਿਚ (ਟਿਕਿਆ ਰਹਿੰਦਾ ਹੈ, ਤੇ) ਜਿੰਦ ਦੇ ਮਾਲਕ ਪ੍ਰਭੂ ਨੂੰ ਲੱਭ ਲੈਂਦਾ ਹੈ।੧।
ਅੰਗ: 685 | 27-04-2022
ਸੋਰਠਿ ਮਹਲਾ ੫ ਘਰੁ ੧ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਭੁ ਜਗੁ ਜਿਨਹਿ ਉਪਾਇਆ ਭਾਈ ਕਰਣ ਕਾਰਣ ਸਮਰਥੁ ॥ ਜੀਉ ਪਿੰਡੁ ਜਿਨਿ ਸਾਜਿਆ ਭਾਈ ਦੇ ਕਰਿ ਅਪਣੀ ਵਥੁ ॥
ਹੇ ਭਾਈ! ਜਿਸ ਪਰਮਾਤਮਾ ਨੇ ਆਪ ਹੀ ਸਾਰਾ ਜਗਤ ਪੈਦਾ ਕੀਤਾ ਹੈ, ਜੋ ਸਾਰੇ ਜਗਤ ਦਾ ਮੂਲ ਹੈ, ਜੋ ਸਾਰੀਆਂ ਤਾਕਤਾਂ ਦਾ ਮਾਲਕ ਹੈ, ਜਿਸ ਨੇ ਆਪਣੀ ਸੱਤਿਆ ਦੇ ਕੇ (ਮਨੁੱਖ ਦਾ) ਜਿੰਦ ਤੇ ਸਰੀਰ ਪੈਦਾ ਕੀਤਾ ਹੈ, ਉਹ ਕਰਤਾਰ (ਤਾਂ) ਕਿਸੇ ਪਾਸੋਂ ਭੀ ਬਿਆਨ ਨਹੀਂ ਕੀਤਾ ਜਾ ਸਕਦਾ। ਹੇ ਭਾਈ! ਉਹ ਕਰਤਾਰ ਦਾ ਸਰੂਪ ਦਸਿਆ ਨਹੀਂ ਜਾ ਸਕਦਾ।
ਅੰਗ: 639 | 26-04-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥
ਅੰਗ: 654 | 25-04-2022
ਸਲੋਕੁ ਮ: ੩ ॥
ਪਰਥਾਇ ਸਾਖੀ ਮਹਾ ਪੁਰਖ ਬੋਲਦੇ ਸਾਝੀ ਸਗਲ ਜਹਾਨੈ ॥ ਗੁਰਮੁਖਿ ਹੋਇ ਸੁ ਭਉ ਕਰੇ ਆਪਣਾ ਆਪੁ ਪਛਾਣੈ ॥ ਗੁਰ ਪਰਸਾਦੀ ਜੀਵਤੁ ਮਰੈ ਤਾ ਮਨ ਹੀ ਤੇ ਮਨੁ ਮਾਨੈ ॥ ਜਿਨ ਕਉ ਮਨ ਕੀ ਪਰਤੀਤਿ ਨਾਹੀ ਨਾਨਕ ਸੇ ਕਿਆ ਕਥਹਿ ਗਿਆਨੈ ॥੧॥
ਮਹਾਂ ਪੁਰਖ ਕਿਸੇ ਦੇ ਸੰਬੰਧ ਵਿਚ ਸਿੱਖਿਆ ਦਾ ਬਚਨ ਬੋਲਦੇ ਹਨ (ਪਰ ਉਹ ਸਿੱਖਿਆ) ਸਾਰੇ ਸੰਸਾਰ ਲਈ ਸਾਂਝੀ ਹੁੰਦੀ ਹੈ, ਜੋ ਮਨੁੱਖ ਸਤਿਗੁਰੂ ਦੇ ਸਨਮੁਖ ਹੁੰਦਾ ਹੈ, ਉਹ (ਸੁਣ ਕੇ) ਪ੍ਰਭੂ ਦਾ ਡਰ (ਹਿਰਦੇ ਵਿਚ ਧਾਰਨ) ਕਰਦਾ ਹੈ, ਤੇ ਆਪਣੇ ਆਪ ਦੀ ਖੋਜ ਕਰਦਾ ਹੈ। ਸਤਿਗੁਰੂ ਦੀ ਕਿਰਪਾ ਨਾਲ ਉਹ ਸੰਸਾਰ ਵਿਚ ਵਰਤਦਾ ਹੋਇਆ ਹੀ ਮਾਇਆ ਵਲੋਂ ਉਦਾਸ ਰਹਿੰਦਾ ਹੈ, ਤਾਂ ਉਸ ਦਾ ਮਨ ਆਪਣੇ ਆਪ ਵਿਚ ਪਤੀਜ ਜਾਂਦਾ ਹੈ (ਬਾਹਰ ਭਟਕਣੋਂ ਹਟ ਜਾਂਦਾ ਹੈ)। ਹੇ ਨਾਨਕ! ਜਿਨ੍ਹਾਂ ਦਾ ਮਨ ਪਤੀਜਿਆ ਨਹੀਂ, ਉਹਨਾਂ ਨੂੰ ਗਿਆਨ ਦੀਆਂ ਗੱਲਾਂ ਕਰਨ ਦਾ ਕੋਈ ਲਾਭ ਨਹੀਂ ਹੁੰਦਾ।੧।
ਅੰਗ: 647 | 24-04-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥
ਅੰਗ: 654 | 23-04-2022
ਧਨਾਸਰੀ ਮਹਲਾ ੫ ॥
ਤੁਮ ਦਾਤੇ ਠਾਕੁਰ ਪ੍ਰਤਿਪਾਲਕ ਨਾਇਕ ਖਸਮ ਹਮਾਰੇ ॥ ਨਿਮਖ ਨਿਮਖ ਤੁਮ ਹੀ ਪ੍ਰਤਿਪਾਲਹੁ ਹਮ ਬਾਰਿਕ ਤੁਮਰੇ ਧਾਰੇ ॥੧॥ ਜਿਹਵਾ ਏਕ ਕਵਨ ਗੁਨ ਕਹੀਐ ॥ ਬੇਸੁਮਾਰ ਬੇਅੰਤ ਸੁਆਮੀ ਤੇਰੋ ਅੰਤੁ ਨ ਕਿਨ ਹੀ ਲਹੀਐ ॥੧॥ ਰਹਾਉ ॥
ਹੇ ਪ੍ਰਭੂ! ਤੂੰ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਮਾਲਕ ਹੈਂ, ਤੂੰ ਸਭਨਾਂ ਨੂੰ ਪਾਲਣ ਵਾਲਾ ਹੈਂ, ਤੂੰ ਸਾਡਾ ਆਗੂ ਹੈਂ (ਜੀਵਨ-ਅਗਵਾਈ ਦੇਣ ਵਾਲਾ ਹੈਂ), ਤੂੰ ਸਾਡਾ ਖਸਮ ਹੈਂ। ਹੇ ਪ੍ਰਭੂ! ਤੂੰ ਹੀ ਇਕ ਇਕ ਛਿਨ ਸਾਡੀ ਪਾਲਣਾ ਕਰਦਾ ਹੈਂ, ਅਸੀਂ (ਤੇਰੇ) ਬੱਚੇ ਤੇਰੇ ਆਸਰੇ (ਜੀਊਂਦੇ) ਹਾਂ।੧। ਹੇ ਅਣਗਿਣਤ ਗੁਣਾਂ ਦੇ ਮਾਲਕ! ਹੇ ਬੇਅੰਤ ਮਾਲਕ-ਪ੍ਰਭੂ! ਕਿਸੇ ਭੀ ਪਾਸੋਂ ਤੇਰੇ ਗੁਣਾਂ ਦਾ ਅੰਤ ਨਹੀਂ ਲੱਭਿਆ ਜਾ ਸਕਿਆ। (ਮਨੁੱਖ ਦੀ) ਇਕ ਜੀਭ ਨਾਲ ਤੇਰਾ ਕੇਹੜਾ ਕੇਹੜਾ ਗੁਣ ਦੱਸਿਆ ਜਾਏ?।੧।ਰਹਾਉ।
ਅੰਗ: 673 | 22-04-2022
ਸਲੋਕੁ ਮ: ੩ ॥
ਗੁਰਮੁਖਿ ਸੇਵ ਨ ਕੀਨੀਆ ਹਰਿ ਨਾਮਿ ਨ ਲਗੋ ਪਿਆਰੁ ॥ ਸਬਦੈ ਸਾਦੁ ਨ ਆਇਓ ਮਰਿ ਜਨਮੈ ਵਾਰੋ ਵਾਰ ॥ ਮਨਮੁਖਿ ਅੰਧੁ ਨ ਚੇਤਈ ਕਿਤੁ ਆਇਆ ਸੈਸਾਰਿ ॥ ਨਾਨਕ ਜਿਨ ਕਉ ਨਦਰਿ ਕਰੇ ਸੇ ਗੁਰਮੁਖਿ ਲੰਘੇ ਪਾਰਿ ॥੧॥
ਜਿਸ ਨੇ ਸਤਿਗੁਰੂ ਦੇ ਸਨਮੁਖ ਹੋ ਕੇ ਨਾ ਸੇਵਾ ਕੀਤੀ, ਨਾ ਪਰਮਾਤਮਾ ਦੇ ਨਾਮ ਵਿਚ ਉਸ ਦਾ ਪਿਆਰ ਹੀ ਲੱਗਾ, ਸ਼ਬਦ ਵਿਚ ਰਸ ਭੀ ਨਾ ਆਇਆ, ਤਾਂ ਉਹ ਘੜੀ ਮੁੜੀ ਜੰਮਦਾ ਮਰਦਾ ਹੈ। ਜੇ ਅੰਨ੍ਹਾ ਮਨਮੁਖ ਹਰੀ ਨੂੰ ਯਾਦ ਨਹੀਂ ਕਰਦਾ ਤਾਂ ਸੰਸਾਰ ਵਿਚ ਆਉਣ ਦਾ ਕੀਹ ਲਾਭ? ਹੇ ਨਾਨਕ! ਜਿਨ੍ਹਾਂ ਮਨੁੱਖਾਂ ਤੇ ਮੇਹਰ ਦੀ ਨਜ਼ਰ ਕਰਦਾ ਹੈ, ਉਹ ਸਤਿਗੁਰੂ ਦੇ ਸਨਮੁਖ ਹੋ ਕੇ (ਸੰਸਾਰ ਸਾਗਰ ਤੋਂ) ਪਾਰ ਉਤਰਦੇ ਹਨ ॥੧॥
ਅੰਗ: 592| 21-04-2022
ਧਨਾਸਰੀ ਮਹਲਾ ੪ ॥
ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥ ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥ ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥ ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥
ਹੇ ਹਰੀ! ਹੇ ਸੁਆਮੀ! ਮੈਂ ਪਪੀਹਾ ਤੇਰੇ ਨਾਮ-ਬੂੰਦ ਵਾਸਤੇ ਤੜਫ਼ ਰਿਹਾ ਹਾਂ। (ਮੇਹਰ ਕਰ), ਤੇਰਾ ਨਾਮ ਮੇਰੇ ਵਾਸਤੇ (ਸ੍ਵਾਂਤੀ) ਬੂੰਦ ਬਣ ਜਾਏ। ਹੇ ਹਰੀ! ਹੇ ਪ੍ਰਭੂ! ਆਪਣੀ ਮੇਹਰ ਕਰ, ਅੱਖ ਦੇ ਝਮਕਣ ਜਿਤਨੇ ਸਮੇ ਵਾਸਤੇ ਹੀ ਮੇਰੇ ਮੂੰਹ ਵਿਚ (ਆਪਣੀ ਨਾਮ ਦੀ ਸ੍ਵਾਂਤੀ) ਬੂੰਦ ਪਾ ਦੇ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਰਤਾ ਭਰ ਸਮੇ ਲਈ ਭੀ ਰਹਿ ਨਹੀਂ ਸਕਦਾ। ਜਿਵੇਂ (ਅਫ਼ੀਮ ਆਦਿਕ) ਨਸ਼ੇ ਤੋਂ ਬਿਨਾ ਅਮਲੀ (ਨਸ਼ੇ ਦਾ ਆਦੀ) ਮਨੁੱਖ ਤੜਫ਼ ਉੱਠਦਾ ਹੈ, ਤਿਵੇਂ ਪਰਮਾਤਮਾ ਦੇ ਨਾਮ ਤੋਂ ਬਿਨਾ ਮੈਂ ਘਬਰਾ ਜਾਂਦਾ ਹਾਂ ॥ ਰਹਾਉ ॥
ਅੰਗ: 668 | 20-04-2022