ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
daily hukamnama darbar sahib
ਧਨਾਸਰੀ ਮਹਲਾ ੫ ॥
ਮੋਹਿ ਮਸਕੀਨ ਪ੍ਰਭੁ ਨਾਮੁ ਅਧਾਰੁ ॥ ਖਾਟਣ ਕਉ ਹਰਿ ਹਰਿ ਰੋਜਗਾਰੁ ॥ ਸੰਚਣ ਕਉ ਹਰਿ ਏਕੋ ਨਾਮੁ ॥ ਹਲਤਿ ਪਲਤਿ ਤਾ ਕੈ ਆਵੈ ਕਾਮ ॥੧॥ ਨਾਮਿ ਰਤੇ ਪ੍ਰਭ ਰੰਗਿ ਅਪਾਰ ॥ ਸਾਧ ਗਾਵਹਿ ਗੁਣ ਏਕ ਨਿਰੰਕਾਰ ॥ ਰਹਾਉ ॥
ਹੇ ਭਾਈ! ਮੈਨੂੰ ਆਜਿਜ਼ ਨੂੰ ਪਰਮਾਤਮਾ ਦਾ ਨਾਮ (ਹੀ) ਆਸਰਾ ਹੈ, ਮੇਰੇ ਵਾਸਤੇ ਖੱਟਣ ਕਮਾਣ ਲਈ ਪਰਮਾਤਮਾ ਦਾ ਨਾਮ ਹੀ ਰੋਜ਼ੀ ਹੈ। ਮੇਰੇ ਵਾਸਤੇ ਇਕੱਠਾ ਕਰਨ ਲਈ (ਭੀ) ਪਰਮਾਤਮਾ ਦਾ ਨਾਮ ਹੀ ਹੈ। (ਜੇਹੜਾ ਮਨੁੱਖ ਹਰਿ-ਨਾਮ-ਧਨ ਇਕੱਠਾ ਕਰਦਾ ਹੈ) ਇਸ ਲੋਕ ਤੇ ਪਰਲੋਕ ਵਿਚ ਉਸ ਦੇ ਕੰਮ ਆਉਂਦਾ ਹੈ ॥੧॥ ਹੇ ਭਾਈ! ਪਰਮਾਤਮਾ ਦੇ ਨਾਮ ਵਿਚ ਮਸਤ ਹੋ ਕੇ, ਸੰਤ ਜਨ ਬੇਅੰਤ ਪ੍ਰਭੂ ਦੇ ਪ੍ਰੇਮ ਵਿਚ ਜੁੜ ਕੇ- ਇੱਕ ਨਿਰੰਕਾਰ ਦੇ ਗੁਣ ਗਾਂਦੇ ਰਹਿੰਦੇ ਹਨ ॥ ਰਹਾਉ ॥
ਅੰਗ: 676 | 01-03-2022
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 28-02-2022
ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥
ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ। ਜਦੋਂ ਸਦਾ ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ।
ਅੰਗ: 571| 27-02-2022
ਵਡਹੰਸੁ ਮਹਲਾ ੩ ॥
ਏ ਮਨ ਮੇਰਿਆ ਆਵਾ ਗਉਣੁ ਸੰਸਾਰੁ ਹੈ ਅੰਤਿ ਸਚਿ ਨਿਬੇੜਾ ਰਾਮ ॥ ਆਪੇ ਸਚਾ ਬਖਸਿ ਲਏ ਫਿਰਿ ਹੋਇ ਨ ਫੇਰਾ ਰਾਮ ॥ ਫਿਰਿ ਹੋਇ ਨ ਫੇਰਾ ਅੰਤਿ ਸਚਿ ਨਿਬੇੜਾ ਗੁਰਮੁਖਿ ਮਿਲੈ ਵਡਿਆਈ ॥ ਸਾਚੈ ਰੰਗਿ ਰਾਤੇ ਸਹਜੇ ਮਾਤੇ ਸਹਜੇ ਰਹੇ ਸਮਾਈ ॥
ਹੇ ਮੇਰੇ ਮਨ! ਜਗਤ ਤਾਂ ਜਨਮ ਮਰਨ ਦਾ ਗੇੜ ਹੈ, ਆਖ਼ਰ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਜੁੜਿਆਂ ਹੀ ਇਸ ਵਿਚੋਂ ਨਿਕਲਿਆ ਜਾਂਦਾ ਹੈ। ਜਦੋਂ ਸਦਾ-ਥਿਰ ਰਹਿਣ ਵਾਲਾ ਪ੍ਰਭੂ ਆਪ ਹੀ ਬਖ਼ਸ਼ਦਾ ਹੈ ਤਾਂ ਹੀ ਜਗਤ ਵਿਚ ਮੁੜ ਮੁੜ ਫੇਰਾ ਨਹੀਂ ਪਾਣਾ ਪੈਂਦਾ। ਗੁਰੂ ਦੀ ਸਰਨ ਪੈਣ ਵਾਲੇ ਨੂੰ ਫਿਰ ਉਸ ਨੂੰ ਮੁੜ ਮੁੜ ਜਨਮ ਮਰਨ ਦਾ ਗੇੜ ਨਹੀਂ ਮਿਲਦਾ ਤੇ ਸਦਾ ਲਈ ਇਹ ਟੈਂਟਾ ਖਤਮ ਹੋ ਜਾਂਦਾ ਹੈ ਅਤੇ ਉਸ ਨੂੰ ਇੱਜ਼ਤ ਮਿਲਦੀ ਹੈ। ਜੇਹੜੇ ਸਦਾ-ਥਿਰ ਹਰੀ ਦੇ ਪ੍ਰੇਮ-ਰੰਗ ਵਿਚ ਰੰਗੇ ਜਾਂਦੇ ਹਨ, ਉਹ ਆਤਮਕ ਅਡੋਲਤਾ ਵਿਚ ਮਸਤ ਰਹਿੰਦੇ ਹਨ, ਤੇ, ਆਤਮਕ ਅਡੋਲਤਾ ਦੀ ਰਾਹੀਂ ਹੀ ਪਰਮਾਤਮਾ ਵਿਚ ਲੀਨ ਹੋ ਜਾਂਦੇ ਹਨ।
ਅੰਗ: 571| 27-02-2022
ਰਾਗੁ ਸੂਹੀ ਮਹਲਾ ੩ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥ ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥ ਵਾਹੁ ਮੇਰੇ ਸਾਹਿਬਾ ਵਾਹੁ ॥ ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥
ਦੁਨੀਆ ਦੀ ਖ਼ੁਸ਼ਾਮਦ ਨਾਹ ਕਰਦਾ ਫਿਰ, ਦੁਨੀਆ ਤਾਂ ਨਾਸ ਹੋ ਜਾਇਗੀ। ਲੋਕਾਂ ਨੂੰ ਭੀ ਨਾਹ ਵਡਿਆਉਂਦਾ ਫਿਰ, ਖ਼ਲਕਤ ਭੀ ਮਰ ਕੇ ਮਿੱਟੀ ਹੋ ਜਾਇਗੀ ॥੧॥ ਹੇ ਮੇਰੇ ਮਾਲਕ! ਤੂੰ ਧੰਨ ਹੈਂ! ਤੂੰ ਹੀ ਸਲਾਹੁਣ-ਜੋਗ ਹੈਂ। ਗੁਰੂ ਦੀ ਸਰਨ ਪੈ ਕੇ ਸਦਾ ਉਸ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨੀ ਚਾਹੀਦੀ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ, ਅਤੇ ਜਿਸ ਨੂੰ ਕਿਸੇ ਦੀ ਮੁਥਾਜੀ ਨਹੀਂ ਹੈ ॥੧॥ ਰਹਾਉ॥
ਅੰਗ: 755 | 26-02-2022
ਸੋਰਠਿ ਮਹਲਾ ੧ ॥
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ-ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ-ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ-ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ-ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ-ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥
ਅੰਗ: 636 | 25-02-2022
ਸੋਰਠਿ ਮਹਲਾ ੫ ॥
ਸਰਬ ਸੁਖਾ ਕਾ ਦਾਤਾ ਸਤਿਗੁਰੁ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥ ਨਾਮੁ ਜਪਹੁ ਨਾਮੋ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥
ਹੇ ਭਾਈ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ। ਗੁਰੂ ਦਾ ਦਰਸ਼ਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਕਰਨੀ ਚਾਹੀਦੀ ਹੈ।੧। ਹੇ ਭਾਈ! ਪੂਰੇ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ।ਰਹਾਉ।
ਅੰਗ: 630 | 24-02-2022
ਸੋਰਠਿ ਮਹਲਾ ੫ ॥
ਪੁਤ੍ਰ ਕਲਤ੍ਰ ਲੋਕ ਗ੍ਰਿਹ ਬਨਿਤਾ ਮਾਇਆ ਸਨਬੰਧੇਹੀ ॥ ਅੰਤ ਕੀ ਬਾਰ ਕੋ ਖਰਾ ਨ ਹੋਸੀ ਸਭ ਮਿਥਿਆ ਅਸਨੇਹੀ ॥੧॥ ਰੇ ਨਰ ਕਾਹੇ ਪਪੋਰਹੁ ਦੇਹੀ ॥ ਊਡਿ ਜਾਇਗੋ ਧੂਮੁ ਬਾਦਰੋ ਇਕੁ ਭਾਜਹੁ ਰਾਮੁ ਸਨੇਹੀ ॥ ਰਹਾਉ ॥
ਹੇ ਭਾਈ! ਪ੍ਰਤ੍ਰ, ਇਸਤ੍ਰੀ, ਘਰ ਦੇ ਹੋਰ ਬੰਦੇ ਤੇ ਜ਼ਨਾਨੀਆਂ (ਸਾਰੇ) ਮਾਇਆ ਦੇ ਹੀ ਸਾਕ ਹਨ। ਅਖ਼ੀਰ ਵੇਲੇ (ਇਹਨਾਂ ਵਿਚੋਂ) ਕੋਈ ਭੀ ਤੇਰਾ ਮਦਦਗਾਰ ਨਹੀਂ ਬਣੇਗਾ, ਸਾਰੇ ਝੂਠਾ ਹੀ ਪਿਆਰ ਕਰਨ ਵਾਲੇ ਹਨ ॥੧॥ ਹੇ ਮਨੁੱਖ! (ਨਿਰਾ ਇਸ) ਸਰੀਰ ਨੂੰ ਹੀ ਕਿਉਂ ਲਾਡਾਂ ਨਾਲ ਪਾਲਦਾ ਰਹਿੰਦਾ ਹੈਂ? (ਜਿਵੇਂ) ਧੂਆਂ, (ਜਿਵੇਂ) ਬੱਦਲ (ਉੱਡ ਜਾਂਦਾ ਹੈ, ਤਿਵੇਂ ਇਹ ਸਰੀਰ) ਨਾਸ ਹੋ ਜਾਇਗਾ। ਸਿਰਫ਼ ਪਰਮਾਤਮਾ ਦਾ ਭਜਨ ਕਰਿਆ ਕਰ, ਉਹੀ ਅਸਲ ਪਿਆਰ ਕਰਨ ਵਾਲਾ ਹੈ ॥ ਰਹਾਉ॥
ਅੰਗ: 609 | 23-02-2022
ਰਾਗੁ ਸੋਰਠਿ ਬਾਣੀ ਭਗਤ ਕਬੀਰ ਜੀ ਕੀ
ਘਰੁ ੧
ਜਬ ਜਰੀਐ ਤਬ ਹੋਇ ਭਸਮ ਤਨੁ ਰਹੈ ਕਿਰਮ ਦਲ ਖਾਈ ॥ ਕਾਚੀ ਗਾਗਰਿ ਨੀਰੁ ਪਰਤੁ ਹੈ ਇਆ ਤਨ ਕੀ ਇਹੈ ਬਡਾਈ ॥੧॥
(ਮਰਨ ਪਿਛੋਂ) ਜੇ ਸਰੀਰ (ਚਿਖਾ ਵਿਚ) ਸਾੜਿਆ ਜਾਏ ਤਾਂ ਇਹ ਸੁਆਹ ਹੋ ਜਾਂਦਾ ਹੈ, ਜੇ (ਕਬਰ ਵਿਚ) ਟਿਕਿਆ ਰਹੇ ਤਾਂ ਕੀੜਿਆਂ ਦਾ ਦਲ ਇਸ ਨੂੰ ਖਾ ਜਾਂਦਾ ਹੈ। (ਜਿਵੇਂ) ਕੱਚੇ ਘੜੇ ਵਿਚ ਪਾਣੀ ਪੈਂਦਾ ਹੈ (ਤੇ ਘੜਾ ਗਲ ਕੇ ਪਾਣੀ ਬਾਹਰ ਨਿਕਲ ਜਾਂਦਾ ਹੈ ਤਿਵੇਂ ਸੁਆਸ ਮੁੱਕ ਜਾਣ ਤੇ ਸਰੀਰ ਵਿਚੋਂ ਭੀ ਜਿੰਦ ਨਿਕਲ ਜਾਂਦੀ ਹੈ, ਸੋ,) ਇਸ ਸਰੀਰ ਦਾ ਇਤਨਾ ਕੁ ਹੀ ਮਾਣ ਹੈ (ਜਿਤਨਾ ਕੱਚੇ ਘੜੇ ਦਾ) ॥੧॥
ਅੰਗ: 654 | 22-02-2022
ਜੈਤਸਰੀ ਮਹਲਾ ੪ ਘਰੁ ੧ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ (ਵਰਗਾ ਕੀਮਤੀ) ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥
ਅੰਗ: 696 | 21-02-2022
ਜੈਤਸਰੀ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਮੇਰੈ ਹੀਅਰੈ ਰਤਨੁ ਨਾਮੁ ਹਰਿ ਬਸਿਆ ਗੁਰਿ ਹਾਥੁ ਧਰਿਓ ਮੇਰੈ ਮਾਥਾ ॥ ਜਨਮ ਜਨਮ ਕੇ ਕਿਲਬਿਖ ਦੁਖ ਉਤਰੇ ਗੁਰਿ ਨਾਮੁ ਦੀਓ ਰਿਨੁ ਲਾਥਾ ॥੧॥ ਮੇਰੇ ਮਨ ਭਜੁ ਰਾਮ ਨਾਮੁ ਸਭਿ ਅਰਥਾ ॥ ਗੁਰਿ ਪੂਰੈ ਹਰਿ ਨਾਮੁ ਦ੍ਰਿੜਾਇਆ ਬਿਨੁ ਨਾਵੈ ਜੀਵਨੁ ਬਿਰਥਾ ॥ ਰਹਾਉ ॥
(ਹੇ ਭਾਈ! ਜਦੋਂ) ਗੁਰੂ ਨੇ ਮੇਰੇ ਸਿਰ ਉੱਤੇ ਆਪਣਾ ਹੱਥ ਰੱਖਿਆ, ਤਾਂ ਮੇਰੇ ਹਿਰਦੇ ਵਿਚ ਪਰਮਾਤਮਾ ਦਾ ਰਤਨ ਨਾਮ ਆ ਵੱਸਿਆ। (ਹੇ ਭਾਈ! ਜਿਸ ਭੀ ਮਨੁੱਖ ਨੂੰ) ਗੁਰੂ ਨੇ ਪਰਮਾਤਮਾ ਦਾ ਨਾਮ ਦਿੱਤਾ, ਉਸ ਦੇ ਅਨੇਕਾਂ ਜਨਮਾਂ ਦੇ ਪਾਪ ਦੁੱਖ ਦੂਰ ਹੋ ਗਏ, (ਉਸ ਦੇ ਸਿਰੋਂ ਪਾਪਾਂ ਦਾ) ਕਰਜ਼ਾ ਉਤਰ ਗਿਆ ॥੧॥ ਹੇ ਮੇਰੇ ਮਨ! (ਸਦਾ) ਪਰਮਾਤਮਾ ਦਾ ਨਾਮ ਸਿਮਰਿਆ ਕਰ, (ਪਰਮਾਤਮਾ) ਸਾਰੇ ਪਦਾਰਥ (ਦੇਣ ਵਾਲਾ ਹੈ)। (ਹੇ ਮਨ! ਗੁਰੂ ਦੀ ਸਰਨ ਪਿਆ ਰਹੁ) ਪੂਰੇ ਗੁਰੂ ਨੇ (ਹੀ) ਪਰਮਾਤਮਾ ਦਾ ਨਾਮ (ਹਿਰਦੇ ਵਿਚ) ਪੱਕਾ ਕੀਤਾ ਹੈ। ਤੇ, ਨਾਮ ਤੋਂ ਬਿਨਾ ਮਨੁੱਖਾ ਜ਼ਿੰਦਗੀ ਵਿਅਰਥ ਚਲੀ ਜਾਂਦੀ ਹੈ ॥ ਰਹਾਉ ॥
ਅੰਗ: 696 | 21-02-2022