ਸੋਰਠਿ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ ॥
ਸਗਲ ਬਨਸਪਤਿ ਮਹਿ ਬੈਸੰਤਰੁ ਸਗਲ ਦੂਧ ਮਹਿ ਘੀਆ ॥ ਊਚ ਨੀਚ ਮਹਿ ਜੋਤਿ ਸਮਾਣੀ ਘਟਿ ਘਟਿ ਮਾਧਉ ਜੀਆ ॥੧॥ ਸੰਤਹੁ ਘਟਿ ਘਟਿ ਰਹਿਆ ਸਮਾਹਿਓ ॥ ਪੂਰਨ ਪੂਰਿ ਰਹਿਓ ਸਰਬ ਮਹਿ ਜਲਿ ਥਲਿ ਰਮਈਆ ਆਹਿਓ ॥੧॥ ਰਹਾਉ ॥
ਹੇ ਭਾਈ! ਜਿਵੇਂ ਸਭ ਬੂਟਿਆਂ ਵਿਚ ਅੱਗ (ਗੁਪਤ ਮੌਜੂਦ) ਹੈ, ਜਿਵੇਂ ਹਰੇਕ ਕਿਸਮ ਦੇ ਦੁੱਧ ਵਿਚ ਘਿਉ (ਮੱਖਣ) ਗੁਪਤ ਮੌਜੂਦ ਹੈ, ਤਿਵੇਂ ਚੰਗੇ ਮੰਦੇ ਸਭ ਜੀਵਾਂ ਵਿਚ ਪ੍ਰਭੂ ਦੀ ਜੋਤਿ ਸਮਾਈ ਹੋਈ ਹੈ, ਪਰਮਾਤਮਾ ਹਰੇਕ ਸਰੀਰ ਵਿਚ ਹੈ, ਸਭ ਜੀਵਾਂ ਵਿਚ ਹੈ।੧। ਹੇ ਸੰਤ ਜਨੋ! ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਉਹ ਪੂਰੀ ਤਰ੍ਹਾਂ ਸਾਰੇ ਜੀਵਾਂ ਵਿਚ ਵਿਆਪਕ ਹੈ, ਉਹ ਸੋਹਣਾ ਰਾਮ ਪਾਣੀ ਵਿਚ ਹੈ ਧਰਤੀ ਵਿਚ ਹੈ।੧।ਰਹਾਉ।
daily hukamnama
ਸੋਰਠਿ ਮਹਲਾ ੫ ਘਰੁ ੩ ਚਉਪਦੇ
ੴ ਸਤਿਗੁਰ ਪ੍ਰਸਾਦਿ ॥
ਮਿਲਿ ਪੰਚਹੁ ਨਹੀ ਸਹਸਾ ਚੁਕਾਇਆ ॥ ਸਿਕਦਾਰਹੁ ਨਹ ਪਤੀਆਇਆ ॥ ਉਮਰਾਵਹੁ ਆਗੈ ਝੇਰਾ ॥ ਮਿਲਿ ਰਾਜਨ ਰਾਮ ਨਿਬੇਰਾ ॥੧॥ ਅਬ ਢੂਢਨ ਕਤਹੁ ਨ ਜਾਈ ॥ ਗੋਬਿਦ ਭੇਟੇ ਗੁਰ ਗੋਸਾਈ ॥ ਰਹਾਉ ॥
ਹੇ ਭਾਈ! ਨਗਰ ਦੇ ਪੈਂਚਾਂ ਨੂੰ ਮਿਲ ਕੇ (ਕਾਮਾਦਿਕ ਵੈਰੀਆਂ ਤੋਂ ਪੈ ਰਿਹਾ) ਸਹਿਮ ਦੂਰ ਨਹੀਂ ਕੀਤਾ ਜਾ ਸਕਦਾ। ਸਰਦਾਰਾਂ ਲੋਕਾਂ ਤੋਂ ਭੀ ਤਸੱਲੀ ਨਹੀਂ ਮਿਲ ਸਕਦੀ (ਕਿ ਇਹ ਵੈਰੀ ਤੰਗ ਨਹੀਂ ਕਰਨਗੇ।) ਸਰਕਾਰੀ ਹਾਕਮਾਂ ਅੱਗੇ ਭੀ ਇਹ ਝਗੜਾ (ਪੇਸ਼ ਕੀਤਿਆਂ ਕੁਝ ਨਹੀਂ ਬਣਦਾ।) ਪ੍ਰਭੂ ਪਾਤਿਸ਼ਾਹ ਨੂੰ ਮਿਲ ਕੇ ਫ਼ੈਸਲਾ ਹੋ ਜਾਂਦਾ ਹੈ (ਤੇ, ਕਾਮਾਦਿਕ ਵੈਰੀਆਂ ਦਾ ਡਰ ਮੁੱਕ ਜਾਂਦਾ ਹੈ) ॥੧॥ ਹੁਣ (ਕਾਮਾਦਿਕ ਵੈਰੀਆਂ ਤੋਂ ਪੈ ਰਹੇ ਸਹਿਮ ਤੋਂ ਬਚਣ ਲਈ) ਕਿਸੇ ਹੋਰ ਥਾਂ (ਆਸਰਾ) ਭਾਲਣ ਦੀ ਲੋੜ ਨਾਹ ਰਹਿ ਗਈ, ਜਦੋਂ ਗੋਬਿੰਦ ਨੂੰ, ਗੁਰੂ ਨੂੰ ਸ੍ਰਿਸ਼ਟੀ ਦੇ ਖਸਮ ਨੂੰ ਮਿਲ ਪਏ ॥ ਰਹਾਉ ॥
ਅੰਗ: 621| 25-07-2022
ਸੋਰਠਿ ਮਹਲਾ ੫ ॥
ਅੰਤਰ ਕੀ ਗਤਿ ਤੁਮ ਹੀ ਜਾਨੀ ਤੁਝ ਹੀ ਪਾਹਿ ਨਿਬੇਰੋ ॥ ਬਖਸਿ ਲੈਹੁ ਸਾਹਿਬ ਪ੍ਰਭ ਅਪਨੇ ਲਾਖ ਖਤੇ ਕਰਿ ਫੇਰੋ ॥੧॥ ਪ੍ਰਭ ਜੀ ਤੂ ਮੇਰੋ ਠਾਕੁਰੁ ਨੇਰੋ ॥ ਹਰਿ ਚਰਣ ਸਰਣ ਮੋਹਿ ਚੇਰੋ ॥੧॥ ਰਹਾਉ ॥
ਹੇ ਪ੍ਰਭੂ ਜੀ! ਤੂੰ ਮੇਰਾ ਪਾਲਣਹਾਰਾ ਮਾਲਕ ਹੈਂ, ਮੇਰੇ ਅੰਗ ਸੰਗ ਵੱਸਦਾ ਹੈਂ। ਹੇ ਹਰੀ! ਮੈਨੂੰ ਆਪਣੇ ਚਰਨਾਂ ਦੀ ਸਰਣ ਵਿਚ ਰੱਖ, ਮੈਨੂੰ ਆਪਣਾ ਦਾਸ ਬਣਾਈ ਰੱਖ।1। ਰਹਾਉ। ਹੇ ਮੇਰੇ ਆਪਣੇ ਮਾਲਕ ਪ੍ਰਭੂ! ਮੇਰੇ ਦਿਲ ਦੀ ਹਾਲਤ ਤੂੰ ਹੀ ਜਾਣਦਾ ਹੈਂ, ਤੇਰੀ ਸਰਣ ਪਿਆਂ ਹੀ (ਮੇਰੀ ਅੰਦਰਲੀ ਮੰਦੀ ਹਾਲਤ ਦਾ) ਖ਼ਾਤਮਾ ਹੋ ਸਕਦਾ ਹੈ। ਮੈਂ ਲੱਖਾਂ ਪਾਪ ਕਰਦਾ ਫਿਰਦਾ ਹਾਂ। ਹੇ ਮੇਰੇ ਮਾਲਕ! ਮੈਨੂੰ ਬਖ਼ਸ਼ ਲੈ।1।
ਅੰਗ: 618 | 24-07-2022
ਰਾਮਕਲੀ ਮਹਲਾ ੫ ॥
ਬੀਜ ਮੰਤ੍ਰੁ ਹਰਿ ਕੀਰਤਨੁ ਗਾਉ ॥ ਆਗੈ ਮਿਲੀ ਨਿਥਾਵੇ ਥਾਉ ॥ ਗੁਰ ਪੂਰੇ ਕੀ ਚਰਣੀ ਲਾਗੁ ॥ ਜਨਮ ਜਨਮ ਕਾ ਸੋਇਆ ਜਾਗੁ ॥੧॥ ਹਰਿ ਹਰਿ ਜਾਪੁ ਜਪਲਾ ॥ ਗੁਰ ਕਿਰਪਾ ਤੇ ਹਿਰਦੈ ਵਾਸੈ ਭਉਜਲੁ ਪਾਰਿ ਪਰਲਾ ॥੧॥ ਰਹਾਉ ॥
(ਹੇ ਭਾਈ!) ਪਰਮਾਤਮਾ ਦੀ ਸਿਫ਼ਤਿ (ਦਾ ਗੀਤ) ਗਾਇਆ ਕਰੋ (ਪਰਮਾਤਮਾ ਨੂੰ ਵੱਸ ਕਰਨ ਦਾ) ਇਹ ਸਭ ਤੋਂ ਸ੍ਰੇਸ਼ਟ ਮੰਤ੍ਰ ਹੈ। (ਕੀਰਤਨ ਦੀ ਬਰਕਤਿ ਨਾਲ) ਪਰਲੋਕ ਵਿਚ ਨਿਆਸਰੇ ਜੀਵ ਨੂੰ ਭੀ ਆਸਰਾ ਮਿਲ ਜਾਂਦਾ ਹੈ। (ਹੇ ਭਾਈ!) ਪੂਰੇ ਗੁਰੂ ਦੇ ਚਰਨਾਂ ਤੇ ਪਿਆ ਰਹੁ, ਇਸ ਤਰ੍ਹਾਂ ਕਈ ਜਨਮਾਂ ਤੋਂ (ਮਾਇਆ ਦੇ ਮੋਹ ਦੀ) ਨੀਂਦ ਵਿਚ ਸੁੱਤਾ ਹੋਇਆ ਤੂੰ ਜਾਗ ਪਏਂਗਾ।੧। (ਹੇ ਭਾਈ! ਜਿਸ ਮਨੁੱਖ ਨੇ) ਪਰਮਾਤਮਾ (ਦੇ ਨਾਮ) ਦਾ ਜਾਪ ਜਪਿਆ, (ਜਿਸ ਮਨੁੱਖ ਦੇ) ਹਿਰਦੇ ਵਿਚ ਗੁਰੂ ਦੀ ਕਿਰਪਾ ਨਾਲ ਆ ਵੱਸਦਾ ਹੈ, ਉਹ ਸੰਸਾਰ ਸਮੁੰਦਰ ਤੋਂ ਪਾਰ ਲੰਘ ਗਿਆ।੧।ਰਹਾਉ।
ਅੰਗ: 891 | 23-07-2022
ਸੋਰਠਿ ਮਹਲਾ ੩ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸੇਵਕ ਸੇਵ ਕਰਹਿ ਸਭਿ ਤੇਰੀ ਜਿਨ ਸਬਦੈ ਸਾਦੁ ਆਇਆ ॥ ਗੁਰ ਕਿਰਪਾ ਤੇ ਨਿਰਮਲੁ ਹੋਆ ਜਿਨਿ ਵਿਚਹੁ ਆਪੁ ਗਵਾਇਆ ॥ ਅਨਦਿਨੁ ਗੁਣ ਗਾਵਹਿ ਨਿਤ ਸਾਚੇ ਗੁਰ ਕੈ ਸਬਦਿ ਸੁਹਾਇਆ ॥੧॥
ਹੇ ਪ੍ਰਭੂ! ਤੇਰੇ ਜਿਨ੍ਹਾਂ ਸੇਵਕਾਂ ਨੂੰ ਗੁਰੂ ਦੇ ਸ਼ਬਦ ਦਾ ਰਸ ਆ ਜਾਂਦਾ ਹੈ, ਉਹੀ ਸਾਰੇ ਤੇਰੀ ਸੇਵਾ ਭਗਤੀ ਕਰਦੇ ਹਨ। (ਹੇ ਭਾਈ!) ਜਿਸ ਮਨੁੱਖ ਨੇ ਗੁਰੂ ਦੀ ਕਿਰਪਾ ਨਾਲ ਆਪਣੇ ਅੰਦਰੋਂ ਆਪਾ ਭਾਵ ਦੂਰ ਕਰ ਲਿਆ ਉਹ ਪਵਿਤ੍ਰ (ਜੀਵਨ ਵਾਲਾ) ਹੋ ਜਾਂਦਾ ਹੈ। ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ (ਜੁੜ ਕੇ) ਹਰ ਵੇਲੇ ਸਦਾ ਥਿਰ ਪ੍ਰਭੂ ਦੇ ਗੁਣ ਗਾਂਦੇ ਰਹਿੰਦੇ ਹਨ, ਉਹ ਸੋਹਣੇ ਜੀਵਨ ਵਾਲੇ ਬਣ ਜਾਂਦੇ ਹਨ।੧।
ਅੰਗ: 599 | 22-07-2022
ਸਲੋਕੁ ਮਃ ੩ ॥
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥ ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥ ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥ ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥ ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ ਸੁੱਤਿਆਂ ਹੀ ਗੁਜ਼ਰ ਗਈ ਹੈ; ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ ਚਾਉ ਉਪਜਿਆ ਹੈ। ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ ਕਾਰ ਨਹੀਂ ਕਰਦਾ; ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ। ਨਾਨਕ ਜੀ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ ਬਚਦੇ ਹਨ ॥੧॥
ਅੰਗ: 651 | 21-07-2022
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਕਲਜੁਗੀ ਸੁਭਾਉ ਮੱਟੀ ਹੈ ; ਕਾਮ ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ ਕਟੋਰੀ ਹੈ ਤੇ ਅਹੰਕਾਰ ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ ਮਜਲਸ ਹੈ ਮਨ ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥
ਅੰਗ: 553 | 20-07-2022
ਸਲੋਕੁ ਮਰਦਾਨਾ ੧ ॥
ਕਲਿ ਕਲਵਾਲੀ ਕਾਮੁ ਮਦੁ ਮਨੂਆ ਪੀਵਣਹਾਰੁ ॥ ਕ੍ਰੋਧ ਕਟੋਰੀ ਮੋਹਿ ਭਰੀ ਪੀਲਾਵਾ ਅਹੰਕਾਰੁ ॥ ਮਜਲਸ ਕੂੜੇ ਲਬ ਕੀ ਪੀ ਪੀ ਹੋਇ ਖੁਆਰੁ ॥ ਕਰਣੀ ਲਾਹਣਿ ਸਤੁ ਗੁੜੁ ਸਚੁ ਸਰਾ ਕਰਿ ਸਾਰੁ ॥ ਗੁਣ ਮੰਡੇ ਕਰਿ ਸੀਲੁ ਘਿਉ ਸਰਮੁ ਮਾਸੁ ਆਹਾਰੁ ॥ ਗੁਰਮੁਖਿ ਪਾਈਐ ਨਾਨਕਾ ਖਾਧੈ ਜਾਹਿ ਬਿਕਾਰ ॥੧॥
ਕਲਜੁਗੀ ਸੁਭਾਉ (ਮਾਨੋ) (ਸ਼ਰਾਬ ਕੱਢਣ ਵਾਲੀ) ਮੱਟੀ ਹੈ ; ਕਾਮ (ਮਾਨੋ) ਸ਼ਰਾਬ ਹੈ ਤੇ ਇਸ ਨੂੰ ਪੀਣ ਵਾਲਾ ਮਨ ਹੈ। ਮੋਹ ਨਾਲ ਭਰੀ ਹੋਈ ਕ੍ਰੋਧ ਦੀ ਕਟੋਰੀ ਹੈ ਤੇ ਅਹੰਕਾਰ ਪਿਲਾਉਣ ਵਾਲਾ ਹੈ। ਕੂੜੇ ਲੱਬ ਦੀ ਮਜਲਸ ਹੈ ਮਨ ਪੀ ਪੀ ਕੇ ਖ਼ੁਆਰ ਹੁੰਦਾ ਹੈ। ਚੰਗੀ ਕਰਣੀ ਨੂੰ ਲਾਹਣ, ਸੱਚ ਬੋਲਣ ਨੂੰ ਗੁੜ ਬਣਾ ਕੇ ਸੱਚੇ ਨਾਮ ਨੂੰ ਸ੍ਰੇਸ਼ਟ ਸ਼ਰਾਬ ਬਣਾ! ਗੁਣਾਂ ਨੂੰ ਮੰਡੇ, ਸੀਤਲ ਸੁਭਾਉ ਨੂੰ ਘਿਉ ਤੇ ਸ਼ਰਮ ਨੂੰ ਮਾਸ ਵਾਲੀ ਖ਼ੁਰਾਕ ਬਣਾ! ਹੇ ਨਾਨਕ! ਇਹ ਖ਼ੁਰਾਕ ਸਤਿਗੁਰੂ ਦੇ ਸਨਮੁਖ ਹੋਇਆਂ ਮਿਲਦੀ ਹੈ ਤੇ ਇਸ ਦੇ ਖਾਧਿਆਂ ਸਾਰੇ ਵਿਕਾਰ ਦੂਰ ਹੋ ਜਾਂਦੇ ਹਨ ॥੧॥
ਅੰਗ: 553 | 20-07-2022
ਸਲੋਕੁ ਮਃ ੩ ॥
ਭਗਤ ਜਨਾ ਕੰਉ ਆਪਿ ਤੁਠਾ ਮੇਰਾ ਪਿਆਰਾ ਆਪੇ ਲਇਅਨੁ ਜਨ ਲਾਇ ॥ ਪਾਤਿਸਾਹੀ ਭਗਤ ਜਨਾ ਕਉ ਦਿਤੀਅਨੁ ਸਿਰਿ ਛਤੁ ਸਚਾ ਹਰਿ ਬਣਾਇ ॥ ਸਦਾ ਸੁਖੀਏ ਨਿਰਮਲੇ ਸਤਿਗੁਰ ਕੀ ਕਾਰ ਕਮਾਇ ॥
ਪਿਆਰਾ ਪ੍ਰਭੂ ਆਪਣੇ ਭਗਤਾਂ ਤੇ ਆਪ ਪ੍ਰਸੰਨ ਹੁੰਦਾ ਹੈ ਤੇ ਆਪ ਹੀ ਉਸ ਨੇ ਉਹਨਾਂ ਨੂੰ ਆਪਣੇ ਨਾਲ ਜੋੜ ਲਿਆ ਹੈ, ਭਗਤਾਂ ਦੇ ਸਿਰ ਤੇ ਸੱਚਾ ਛੱਤ੍ਰ ਝੁਲਾ ਕੇ ਉਸ ਨੇ ਭਗਤਾਂ ਨੂੰ ਪਾਤਸ਼ਾਹੀ ਬਖ਼ਸ਼ੀ ਹੈ; ਸਤਿਗੁਰੂ ਦੀ ਦੱਸੀ ਕਾਰ ਕਮਾ ਕੇ ਉਹ ਸਦਾ ਸੁਖੀਏ ਤੇ ਪਵਿਤ੍ਰ ਰਹਿੰਦੇ ਹਨ।
ਅੰਗ: 590| 19-07-2022
ਸੋਰਠਿ ਮਹਲਾ ੩ ॥
ਭਗਤਿ ਖਜਾਨਾ ਭਗਤਨ ਕਉ ਦੀਆ ਨਾਉ ਹਰਿ ਧਨੁ ਸਚੁ ਸੋਇ ॥ ਅਖੁਟੁ ਨਾਮ ਧਨੁ ਕਦੇ ਨਿਖੁਟੈ ਨਾਹੀ ਕਿਨੈ ਨ ਕੀਮਤਿ ਹੋਇ ॥ ਨਾਮ ਧਨਿ ਮੁਖ ਉਜਲੇ ਹੋਏ ਹਰਿ ਪਾਇਆ ਸਚੁ ਸੋਇ ॥੧॥
(ਗੁਰੂ) ਭਗਤ ਜਨਾਂ ਨੂੰ ਪਰਮਾਤਮਾ ਦੀ ਭਗਤੀ ਦਾ ਖ਼ਜ਼ਾਨਾ ਦੇਂਦਾ ਹੈ, ਪਰਮਾਤਮਾ ਦਾ ਨਾਮ ਐਸਾ ਧਨ ਹੈ ਜੋ ਸਦਾ ਕਾਇਮ ਰਹਿੰਦਾ ਹੈ। ਹਰਿ ਨਾਮ ਧਨ ਕਦੇ ਮੁੱਕਣ ਵਾਲਾ ਨਹੀਂ, ਇਹ ਧਨ ਕਦੇ ਨਹੀਂ ਮੁੱਕਦਾ, ਕਿਸੇ ਪਾਸੋਂ ਇਸ ਦਾ ਮੁੱਲ ਭੀ ਨਹੀਂ ਪਾਇਆ ਜਾ ਸਕਦਾ (ਭਾਵ, ਕੋਈ ਮਨੁੱਖ ਇਸ ਧਨ ਨੂੰ ਦੁਨਿਆਵੀ ਪਦਾਰਥਾਂ ਨਾਲ ਖ਼ਰੀਦ ਭੀ ਨਹੀਂ ਸਕਦਾ)। ਜਿਨ੍ਹਾਂ ਨੇ ਇਹ ਸਦਾ ਥਿਰ ਹਰਿ ਧਨ ਪ੍ਰਾਪਤ ਕਰ ਲਿਆ, ਉਹਨਾਂ ਨੂੰ ਇਸ ਨਾਮ ਧਨ ਦੀ ਬਰਕਤਿ ਨਾਲ (ਲੋਕ ਪਰਲੋਕ ਵਿਚ) ਇੱਜ਼ਤ ਮਿਲਦੀ ਹੈ ॥੧॥
ਅੰਗ: 600 | 18-07-2022
ਸੋਰਠਿ ਮਹਲਾ ੯ ॥
ਮਨ ਰੇ ਪ੍ਰਭ ਕੀ ਸਰਨਿ ਬਿਚਾਰੋ ॥ ਜਿਹ ਸਿਮਰਤ ਗਨਕਾ ਸੀ ਉਧਰੀ ਤਾ ਕੋ ਜਸੁ ਉਰ ਧਾਰੋ ॥੧॥ ਰਹਾਉ ॥ ਅਟਲ ਭਇਓ ਧ੍ਰੂਅ ਜਾ ਕੈ ਸਿਮਰਨਿ ਅਰੁ ਨਿਰਭੈ ਪਦੁ ਪਾਇਆ ॥ ਦੁਖ ਹਰਤਾ ਇਹ ਬਿਧਿ ਕੋ ਸੁਆਮੀ ਤੈ ਕਾਹੇ ਬਿਸਰਾਇਆ ॥੧॥
ਹੇ ਮਨ! ਪਰਮਾਤਮਾ ਦੀ ਸਰਨ ਪੈ ਕੇ ਉਸ ਦੇ ਨਾਮ ਦਾ ਧਿਆਨ ਧਰਿਆ ਕਰ। ਜਿਸ ਪਰਮਾਤਮਾ ਦਾ ਸਿਮਰਨ ਕਰਦਿਆਂ ਗਨਕਾ (ਵਿਕਾਰਾਂ ਵਿਚ ਡੁੱਬਣੋਂ) ਬਚ ਗਈ ਸੀ ਤੂੰ ਭੀ, (ਹੇ ਭਾਈ!) ਉਸ ਦੀ ਸਿਫ਼ਤ-ਸਾਲਾਹ ਆਪਣੇ ਹਿਰਦੇ ਵਿਚ ਵਸਾਈ ਰੱਖ ॥੧॥ ਰਹਾਉ ॥ ਹੇ ਭਾਈ! ਜਿਸ ਪਰਮਾਤਮਾ ਦੇ ਸਿਮਰਨ ਦੀ ਰਾਹੀਂ ਧ੍ਰੂ ਸਦਾ ਲਈ ਅਟੱਲ ਹੋ ਗਿਆ ਹੈ ਤੇ ਉਸ ਨੇ ਨਿਰਭੈਤਾ ਦਾ ਆਤਮਕ ਦਰਜਾ ਹਾਸਲ ਕਰ ਲਿਆ ਸੀ, ਤੂੰ ਉਸ ਪਰਮਾਤਮਾ ਨੂੰ ਕਿਉਂ ਭੁਲਾਇਆ ਹੋਇਆ ਹੈ, ਉਹ ਤਾਂ ਇਸ ਤਰ੍ਹਾਂ ਦੇ ਦੁੱਖਾਂ ਦਾ ਨਾਸ ਕਰਨ ਵਾਲਾ ਹੈ ॥੧॥
ਅੰਗ: 632 | 17-07-2022
ਧਨਾਸਰੀ ਮਹਲਾ ੫ ॥
ਤ੍ਰਿਪਤਿ ਭਈ ਸਚੁ ਭੋਜਨੁ ਖਾਇਆ ॥ ਮਨਿ ਤਨਿ ਰਸਨਾ ਨਾਮੁ ਧਿਆਇਆ ॥੧॥ ਜੀਵਨਾ ਹਰਿ ਜੀਵਨਾ ॥ ਜੀਵਨੁ ਹਰਿ ਜਪਿ ਸਾਧਸੰਗਿ ॥੧॥ ਰਹਾਉ ॥
ਹੇ ਭਾਈ! ਜਿਸ ਮਨੁੱਖ ਨੇ ਆਪਣੇ ਮਨ ਵਿਚ, ਹਿਰਦੇ ਵਿਚ, ਜੀਭ ਨਾਲ ਪਰਮਾਤਮਾ ਦਾ ਨਾਮ ਸਿਮਰਨਾ ਸ਼ੁਰੂ ਕਰ ਦਿੱਤਾ, ਜਿਸ ਨੇ ਸਦਾ-ਥਿਰ ਹਰਿ-ਨਾਮ (ਦੀ) ਖ਼ੁਰਾਕ ਖਾਣੀ ਸ਼ੁਰੂ ਕਰ ਦਿੱਤੀ ਉਸ ਨੂੰ (ਮਾਇਆ ਦੀ ਤ੍ਰਿਸ਼ਨਾ ਵਲੋਂ) ਸ਼ਾਂਤੀ ਆ ਜਾਂਦੀ ਹੈ।੧। ਹੇ ਭਾਈ! ਸਾਧ ਸੰਗਤਿ ਵਿਚ (ਬੈਠ ਕੇ) ਪਰਮਾਤਮਾ ਦਾ ਨਾਮ ਜਪਿਆ ਕਰੋ ਇਹੀ ਹੈ ਅਸਲ ਜੀਵਨ, ਇਹੀ ਹੈ ਅਸਲ ਜ਼ਿੰਦਗੀ।੧।ਰਹਾਉ।
ਅੰਗ: 684| 16-07-2022