ਸੋਰਠਿ ਮਹਲਾ ੫ ॥
ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ ਰਹਾਉ ॥
ਹੇ ਭਾਈ! ਬੜੀ ਲੰਮੀ ਖੋਜ ਕਰ ਕੇ ਅਸੀਂ ਇਸ ਵਿਚਾਰ ਤੇ ਪਹੁੰਚੇ ਹਾਂ ਕਿ ਪਰਮਾਤਮਾ ਦਾ ਨਾਮ (ਸਿਮਰਨਾ ਹੀ ਮਨੁੱਖਾ ਜੀਵਨ ਦੀ) ਸਭ ਤੋਂ ਉੱਚੀ ਅਸਲੀਅਤ ਹੈ। ਗੁਰੂ ਦੀ ਸਰਨ ਪੈ ਕੇ ਹਰਿ ਨਾਮ ਸਿਮਰਿਆਂ (ਇਹ ਨਾਮ) ਅੱਖ ਦੇ ਫੋਰ ਵਿਚ (ਸਾਰੇ) ਪਾਪ ਕੱਟ ਦੇਂਦਾ ਹੈ, ਤੇ, (ਸੰਸਾਰ ਸਮੁੰਦਰ ਤੋਂ) ਪਾਰ ਲੰਘਾ ਦੇਂਦਾ ਹੈ ॥੧॥ ਆਤਮਕ ਜੀਵਨ ਦੀ ਸੂਝ ਵਾਲੇ ਹੇ ਮਨੁੱਖ! (ਸਦਾ) ਪਰਮਾਤਮਾ ਦਾ ਨਾਮ-ਰਸ ਪੀਆ ਕਰ। (ਹੇ ਭਾਈ!) ਗੁਰੂ ਦੀ ਆਤਮਕ ਜੀਵਨ ਦੇਣ ਵਾਲੀ ਬਾਣੀ ਦੀ ਰਾਹੀਂ (ਪਰਮਾਤਮਾ ਦਾ) ਨਾਮ ਮੁੜ ਮੁੜ ਸੁਣ ਕੇ (ਮਨੁੱਖ ਦਾ) ਮਨ ਸਭ ਤੋਂ ਉੱਚਾ ਸੰਤੋਖ ਹਾਸਲ ਕਰ ਲੈਂਦਾ ਹੈ।
dharmik status punjabi
ਪਤਾ ਨਹੀਂ ਉਹ ਕਿਹੜੇ ਸਕੂਲਾਂ ‘ਚ ਪੜੇ ਸੀ
ਜੋ ਲੱਖਾਂ ਨਾਲ ਲੜੇ ਸੀ
ਗੁਰੂ ਗੋਬਿੰਦ ਸਿੰਘ ਜੀ ਦੇ ਲਾਲ
ਜੋ ਨੀਂਹਾਂ ਵਿਚ ਖੜੇ ਸੀ
ਦੋਹ ਨੇ ਧਰਤੀ ਚਮਕੌਰ ਦੀ ਰੰਗ ਦਿੱਤੀ,
ਦੋ ਸਰਹੰਦ ਦੀ ਧਰਤੀ ਸ਼ਿੰਗਾਰ ਗਏ ਨੇ।
ਕਿੰਨੀਆਂ ਖਾਦੀਆਂ ਸੱਟਾਂ ਅਜੀਤ ਸਿੰਘ ਨੇ
ਕਿੰਨੇ ਖੁਬੇ ਨੇ ਤੀਰ ਜੁਝਾਰ ਅੰਦਰ।
ਦਾਦੀ ਤੱਕਿਆ ਬੁਰਜ ਦੀ ਝੀਤ ਵਿਚੋ
ਫੁੱਲ ਲੁਕ ਗਏ ਨੇ ਇਟਾਂ ਦੇ ਭਾਰ ਅੰਦਰ।
ਸੋਰਠਿ ਮਹਲਾ ੫ ॥
ਗੁਰੁ ਪੂਰਾ ਭੇਟਿਓ ਵਡਭਾਗੀ ਮਨਹਿ ਭਇਆ ਪਰਗਾਸਾ ॥ ਕੋਇ ਨ ਪਹੁਚਨਹਾਰਾ ਦੂਜਾ ਅਪੁਨੇ ਸਾਹਿਬ ਕਾ ਭਰਵਾਸਾ ॥੧॥ ਅਪੁਨੇ ਸਤਿਗੁਰ ਕੈ ਬਲਿਹਾਰੈ ॥ ਆਗੈ ਸੁਖੁ ਪਾਛੈ ਸੁਖ ਸਹਜਾ ਘਰਿ ਆਨੰਦੁ ਹਮਾਰੈ ॥ ਰਹਾਉ ॥
ਹੇ ਭਾਈ! ਵੱਡੀ ਕਿਸਮਤਿ ਨਾਲ ਮੈਨੂੰ ਪੂਰਾ ਗੁਰੂ ਮਿਲ ਪਿਆ ਹੈ, ਮੇਰੇ ਮਨ ਵਿਚ ਆਤਮਕ ਜੀਵਨ ਦੀ ਸੂਝ ਪੈਦਾ ਹੋ ਗਈ ਹੈ। ਹੁਣ ਮੈਨੂੰ ਆਪਣੇ ਮਾਲਕ ਦਾ ਸਹਾਰਾ ਹੋ ਗਿਆ ਹੈ, ਕੋਈ ਉਸ ਮਾਲਕ ਦੀ ਬਰਾਬਰੀ ਨਹੀਂ ਕਰ ਸਕਦਾ।੧। ਹੇ ਭਾਈ! ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਂਦਾ ਹਾਂ, (ਗੁਰੂ ਦੀ ਕਿਰਪਾ ਨਾਲ) ਮੇਰੇ ਹਿਰਦੇ ਘਰ ਵਿਚ ਆਨੰਦ ਬਣਿਆ ਰਹਿੰਦਾ ਹੈ, ਇਸ ਲੋਕ ਵਿਚ ਭੀ ਆਤਮਕ ਅਡੋਲਤਾ ਦਾ ਸੁਖ ਮੈਨੂੰ ਪ੍ਰਾਪਤ ਹੋ ਗਿਆ ਹੈ, ਤੇ, ਪਰਲੋਕ ਵਿਚ ਭੀ ਇਹ ਸੁਖ ਟਿਕਿਆ ਰਹਿਣ ਵਾਲਾ ਹੈ।
ਅੰਗ: 609 | 23-12-2021
ਸਾਡੇ ਲਈ ਸਾਹਿਬਜ਼ਾਦੇ ਜਿੰਦਗਾਣੀ ਵਾਰ ਗਏ.
ਸੋਚੋ ਜ਼ਰਾ…! ਸੋਚੋ ਜ਼ਰਾ..! ਅੱਜ ਆਪਾਂ ਸਿੱਖੀ ਕਿਉਂ ਵਿਸਾਰ ਗਏ,
ਅਸੀਂ ਕਲਗੀਧਰ ਦੇ ਲਾਡਲੇ ਤੇ ਮਾਂ ਜੀਤੋ ਦੇ ਲਾਲ
ਸ਼ਾਡੇ ਸ਼ੇਰਾਂ ਵਰਗੇ ਹੌਸਲੇ ਤੇ ਹਾਥੀਆਂ ਵਰਗੀ ਚਾਲ
ਜੋ ਕਰਨਾ ਸੂਬੀਆਂ ਉਹ ਕਰ ਲੇ ਸਾਡੇ ਨਾਲ
ਕੋਈ ਬਦਲ ਨੀ ਸਕਦਾ ਸਾਡਾ ਸਿੱਖੀ ਵੱਲੋਂ ਖਿਆਲ
ਹਮ ਜਾਨ ਦੇ ਕੇ
ਔਰੋਂ ਕੀ ਜਾਨੇਂ ਬਚਾ ਚਲੇਂ
ਸਿੱਖੀ ਕੀ ਨੀਵ ਹਮ ਹੈਂ
ਸਰੋਂ ਪਰ ਉਠਾ ਚਲੇ ॥
ਇਨ ਪੁਤਰਨ ਕੇ ਸੀਸ ਪਰ ਵਾਰ ਦੀਏ ਸੂਤ ਚਾਰ
ਚਾਰ ਮੁਏ ਤੋ ਕਿਆ ਹੁਆ ਜੀਵਤ ਕਈ ਹਜਾਰ॥
ਜੇ ਚੱਲੇ ਓ ਸਰਹੰਦ ਨੂੰ ਮੇਰੇ ਪਿਆਰਿਓ
ਮੇਰੇ ਲਾਲਾਂ ਦੇ ਨਾਲ ਰਹਿ ਕੇ ਰਾਤ ਗੁਜ਼ਾਰਿਓ,
ਜਦ ਹਵਾ ਚੱਲੇਗੀ ਠੰਢੀ ਤਨ ਨੂੰ ਝੰਬਦੀ
ਅਹਿਸਾਸ ਕਰੋ ਉਹ ਮੇਰੀ ਮਾਂ ਹੈ ਕੰਬਦੀ
ਕੋਈ ਮੁਕਾਬਲਾ ਨੀ ਇਹਨਾਂ ਦਾ ਲੱਖਾਂ ਤੇ ਹਜ਼ਾਰਾਂ ਵਿੱਚ
ਚਿਣੇ ਗਏ ਸੀ ਕੌਮ ਖਾਤਿਰ ਸਰਹਿੰਦ ਦੀਆਂ ਦਿਵਾਰਾਂ ਵਿੱਚ
ਬੱਚੇ ਸੀ ਮਾਸੂਮ ਭਾਂਵੇ ਹੌਸਲੇ ਬੁਲੰਦ ਸੀ
ਦਾਦੀ ਮਾਂ ਦੀ ਸਿੱਖਿਆ ਦੇ ਪੂਰੇ ਪਾਬੰਦ ਸੀ
ਜਾਣ ਵੇਲੇ ਮੌਤ ਵੱਲ ਹੱਸ ਹੱਸ ਦੇਖਦੇ ਸੀ
ਬੜੇ ਹੀ ਮਹਾਨ ਦਾਦਾ ਤੇਰੇ ਫਰਜੰਦ ਸੀ