ਭਗਤ ਧੰਨਾ ਜੀ ਇਕ ਦਿਨ ਸੁੱਤੇ ਸਿਧ ਜੰਗਲ ਦੇ ਵਿਚ ਟਹਿਲਦੇ ਹੋਏ ਇਕ ਪਗਡੰਡੀ ਤੋਂ ਨਿਕਲ ਰਹੇ ਨੇ।ਆਪ ਦੇ ਪੈਰਾਂ ਨਾਲ ਮਿੱਟੀ ਦਾ ਬਹੁਤ ਸਖ਼ਤ ਢੇਲਾ ਠੋਕਰ ਖਾ ਕੇ ਟੁੱਟ ਗਿਅੈ।
ਓਸ ਟੁੱਟੇ ਹੋਏ ਢੇਲੇ ਵਿਚ ਭਗਤ ਜੀ ਕੀ ਦੇਖਦੇ ਨੇ,ਇਕ ਕੀੜਾ ਏ,ਔਰ ਉਸ ਕੀੜੇ ਦੇ ਮੂੰਹ ਵਿਚ ਬੇਰ ਦਾ ਪੱਤਾ ਏ,ਉਹ ਟੁੱਕ ਟੁੱਕ ਕੇ ਖਾਈ ਜਾ ਰਿਹੈ।ਆਪ ਜੀ ਦੀ ਅਗੰਮੀ ਦ੍ਰਿਸ਼ਟੀ,ਅਧਿਆਤਮਕ ਸੁਰਤ,ਇਕ ਦਮ ਵਿਸਮਾਦ ਦੇ ਮੰਡਲਾਂ ਦੇ ਵਿਚ ਖੋਹ ਗਈ।
ਆਪ ਕਹਿੰਦੇ ਨੇ :-
“ਪਾਖਾਣਿ ਕੀਟੁ ਗੁਪਤੁ ਹੋਇ ਰਹਤਾ ਤਾ ਚੋ ਮਾਰਗੁ ਨਾਹੀ॥
ਕਹੈ ਧੰਨਾ ਪੂਰਨ ਤਾਹੂ ਕੋ ਮਤ ਰੇ ਜੀਅ ਡਰਾਂਹੀ॥”
{ਅੰਗ ੪੮੮}
ਕੋਈ ਰਸਤਾ ਨਈਂ,ਕੋਈ ਮਾਰਗ ਨਈਂ,ਇਸ ਗੁਪਤ ਰਹਿੰਦੇ ਕੀੜੇ ਨੂੰ,ਗੁਪਤ ਰੂਪ ਦੇ ਵਿਚ ਰਿਜ਼ਕ ਪਹੁੰਚ ਗਿਅੈ,ਰੋਜ਼ੀ ਪਹੁੰਚ ਗਈ ਏ।ਮਨੁੱਖ ਦੇ ਜਿਹਨ ਦੇ ਉੱਤੇ ਹਰ ਵਕਤ ਜਿਹੜਾ ਬੋਝ ਤੇ ਤਨਾਉ ਹੈ,ਇਹ ਰੋਜ਼ੀ ਦਾ ਹੈ।ਕਹਿੰਦੇ ਨੇ ਇਹ ਤਨਾਉ ਪਛੂ,ਪੰਛੀਆਂ ਦੇ ਜਗਤ ਵਿਚ ਨਹੀਂ ਹੈ।
ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਤੇ ਅੈਸਾ ਫ਼ਰਮਾਨ ਕਰਦੇ ਨੇ :-
“ਪਰੰਦਏ ਨ ਗਿਰਾਹ ਜਰ॥ਦਰਖਤ ਆਬ ਆਸ ਕਰ॥
ਦਿਹੰਦ ਸੂਈ॥ਏਕ ਤੁਈ ਏਕ ਤੁਈ॥੬॥”
{ਅੰਗ ੧੪੪}