ਧਨਾਸਰੀ ਛੰਤ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹਰਿ ਜੀਉ ਕ੍ਰਿਪਾ ਕਰੇ ਤਾ ਨਾਮੁ ਧਿਆਈਐ ਜੀਉ ॥ ਸਤਿਗੁਰੁ ਮਿਲੈ ਸੁਭਾਇ ਸਹਜਿ ਗੁਣ ਗਾਈਐ ਜੀਉ ॥ ਗੁਣ ਗਾਇ ਵਿਗਸੈ ਸਦਾ ਅਨਦਿਨੁ ਜਾ ਆਪਿ ਸਾਚੇ ਭਾਵਏ ॥ ਅਹੰਕਾਰੁ ਹਉਮੈ ਤਜੈ ਮਾਇਆ ਸਹਜਿ ਨਾਮਿ ਸਮਾਵਏ ॥
ਹੇ ਭਾਈ! ਜੇ ਪਰਮਾਤਮਾ ਆਪ ਕਿਰਪਾ ਕਰੇ, ਤਾਂ ਉਸ ਦਾ ਨਾਮ ਸਿਮਰਿਆ ਜਾ ਸਕਦਾ ਹੈ। ਜੇ ਗੁਰੂ ਮਿਲ ਪਏ, ਤਾਂ (ਪ੍ਰਭੂ ਦੇ) ਪ੍ਰੇਮ ਵਿਚ (ਲੀਨ ਹੋ ਕੇ) ਆਤਮਕ ਅਡੋਲਤਾ ਵਿਚ (ਟਿਕ ਕੇ) ਪਰਮਾਤਮਾ ਦੇ ਗੁਣਾਂ ਨੂੰ ਗਾ ਸਕੀਦਾ ਹੈ। ਗੁਣ ਗਾ ਕੇ (ਮਨੁੱਖ) ਸਦਾ ਹਰ ਵੇਲੇ ਖਿੜਿਆ ਰਹਿੰਦਾ ਹੈ, (ਪਰ ਇਹ ਤਦੋਂ ਹੀ ਹੋ ਸਕਦਾ ਹੈ) ਜਦੋਂ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨੂੰ ਆਪ ਪਸੰਦ ਆਵੇ। (ਗੁਣ ਗਾਣ ਦੀ ਬਰਕਤਿ ਨਾਲ ਮਨੁੱਖ) ਅਹੰਕਾਰ, ਹਉਮੈ, ਮਾਇਆ (ਦਾ ਮੋਹ) ਤਿਆਗ ਦੇਂਦਾ ਹੈ, ਅਤੇ, ਆਤਮਕ ਅਡੋਲਤਾ ਵਿਚ ਹਰਿ ਨਾਮ ਵਿਚ ਲੀਨ ਹੋ ਜਾਂਦਾ ਹੈ।
status on waheguru
ਸਲੋਕੁ ਮਃ ੩ ॥
ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥ ਸੋ ਪੜਿਆ ਸੋ ਪੰਡਿਤੁ ਬੀਨਾ ਗੁਰ ਸਬਦਿ ਕਰੇ ਵੀਚਾਰੁ ॥ ਅੰਦਰੁ ਖੋਜੈ ਤਤੁ ਲਹੈ ਪਾਏ ਮੋਖ ਦੁਆਰੁ ॥
ਪੜ੍ਹਨਾ ਤੇ ਵਿਚਾਰਨਾ ਸੰਸਾਰ ਦਾ ਕੰਮ (ਹੀ ਹੋ ਗਿਆ) ਹੈ (ਭਾਵ, ਹੋਰ ਵਿਹਾਰਾਂ ਵਾਂਗ ਇਹ ਭੀ ਇਕ ਵਿਹਾਰ ਹੀ ਬਣ ਗਿਆ ਹੈ, ਪਰ) ਹਿਰਦੇ ਵਿਚ ਤ੍ਰਿਸ਼ਨਾ ਤੇ ਵਿਕਾਰ (ਟਿਕੇ ਹੀ ਰਹਿੰਦੇ) ਹਨ। ਅਹੰਕਾਰ ਵਿਚ ਸਾਰੇ (ਪੰਡਿਤ) ਪੜ੍ਹ ਪੜ੍ਹ ਕੇ ਥੱਕ ਗਏ ਹਨ, ਮਾਇਆ ਦੇ ਮੋਹ ਵਿਚ ਖ਼ੁਆਰ ਹੀ ਹੁੰਦੇ ਹਨ। ਉਹ ਮਨੁੱਖ ਪੜ੍ਹਿਆ ਹੋਇਆ ਤੇ ਸਿਆਣਾ ਪੰਡਿਤ ਹੈ (ਭਾਵ, ਉਸ ਮਨੁੱਖ ਨੂੰ ਪੰਡਿਤ ਸਮਝੋ), ਜੋ ਸਤਿਗੁਰੂ ਦੇ ਸ਼ਬਦ ਵਿਚ ਵਿਚਾਰ ਕਰਦਾ ਹੈ, ਜੋ ਆਪਣੇ ਮਨ ਨੂੰ ਖੋਜਦਾ ਹੈ (ਅੰਦਰੋਂ) ਹਰੀ ਨੂੰ ਲੱਭ ਲੈਂਦਾ ਹੈ ਤੇ (ਤ੍ਰਿਸ਼ਨਾ ਤੋਂ) ਬਚਣ ਲਈ ਰਸਤਾ ਲਭ ਲੈਂਦਾ ਹੈ।
ਅੰਗ: 650 | 30-12-2022
ਸੋਰਠਿ ਮਹਲਾ ੫ ॥
ਮਾਤ ਗਰਭ ਦੁਖ ਸਾਗਰੋ ਪਿਆਰੇ ਤਹ ਅਪਣਾ ਨਾਮੁ ਜਪਾਇਆ ॥ ਬਾਹਰਿ ਕਾਢਿ ਬਿਖੁ ਪਸਰੀਆ ਪਿਆਰੇ ਮਾਇਆ ਮੋਹੁ ਵਧਾਇਆ ॥ ਜਿਸ ਨੋ ਕੀਤੋ ਕਰਮੁ ਆਪਿ ਪਿਆਰੇ ਤਿਸੁ ਪੂਰਾ ਗੁਰੂ ਮਿਲਾਇਆ ॥ ਸੋ ਆਰਾਧੇ ਸਾਸਿ ਸਾਸਿ ਪਿਆਰੇ ਰਾਮ ਨਾਮ ਲਿਵ ਲਾਇਆ ॥੧॥
ਹੇ ਪਿਆਰੇ (ਭਾਈ) ! ਮਾਂ ਦਾ ਪੇਟ ਦੁੱਖਾਂ ਦਾ ਸਮੁੰਦਰ ਹੈ, ਉਥੇ (ਪ੍ਰਭੂ ਨੇ ਜੀਵ ਪਾਸੋਂ) ਆਪਣੇ ਨਾਮ ਦਾ ਸਿਮਰਨ ਕਰਾਇਆ (ਤੇ, ਇਸ ਨੂੰ ਦੁੱਖਾਂ ਤੋਂ ਬਚਾਈ ਰੱਖਿਆ) । ਮਾਂ ਦੇ ਪੇਟ ਵਿਚੋਂ ਕੱਢ ਕੇ (ਜਨਮ ਦੇ ਕੇ, ਪ੍ਰਭੂ ਨੇ ਜੀਵ ਵਾਸਤੇ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੀ ਮਾਇਆ ਦੇ ਮੋਹ ਦੀ) ਜ਼ਹਰ ਖਿਲਾਰ ਰੱਖੀ (ਤੇ, ਇਸ ਤਰ੍ਹਾਂ ਜੀਵ ਦੇ ਹਿਰਦੇ ਵਿਚ) ਮਾਇਆ ਦਾ ਮੋਹ ਵਧਾ ਦਿੱਤਾ। ਹੇ ਭਾਈ! ਜਿਸ ਮਨੁੱਖ ਉੱਤੇ ਆਪ ਪ੍ਰਭੂ ਮੇਹਰ ਕਰਦਾ ਹੈ, ਉਸ ਨੂੰ ਪੂਰਾ ਗੁਰੂ ਮਿਲਾਂਦਾ ਹੈ। ਉਹ ਮਨੁੱਖ ਹਰੇਕ ਸਾਹ ਦੇ ਨਾਲ ਪਰਮਾਤਮਾ ਦਾ ਸਿਮਰਨ ਕਰਦਾ ਹੈ, ਤੇ, ਪਰਮਾਤਮਾ ਦੇ ਨਾਮ ਦੀ ਲਗਨ (ਆਪਣੇ ਅੰਦਰ) ਬਣਾਈ ਰੱਖਦਾ ਹੈ।੧।
ਅੰਗ: 640| 29-12-2022
ਸੋਰਠਿ ਮਹਲਾ ੧ ॥
ਜਿਨ੍ਹ੍ਹੀ ਸਤਿਗੁਰੁ ਸੇਵਿਆ ਪਿਆਰੇ ਤਿਨ੍ਹ੍ਹ ਕੇ ਸਾਥ ਤਰੇ ॥ ਤਿਨ੍ਹ੍ਹਾ ਠਾਕ ਨ ਪਾਈਐ ਪਿਆਰੇ ਅੰਮ੍ਰਿਤ ਰਸਨ ਹਰੇ ॥ ਬੂਡੇ ਭਾਰੇ ਭੈ ਬਿਨਾ ਪਿਆਰੇ ਤਾਰੇ ਨਦਰਿ ਕਰੇ ॥੧॥
ਜਿਨ੍ਹਾਂ ਬੰਦਿਆਂ ਨੇ ਸਤਿਗੁਰੂ ਦਾ ਪੱਲਾ ਫੜਿਆ ਹੈ, ਹੇ ਸੱਜਣ! ਉਹਨਾਂ ਦੇ ਸੰਗੀ ਸਾਥੀ ਭੀ ਪਾਰ ਲੰਘ ਜਾਂਦੇ ਹਨ। ਜਿਨ੍ਹਾਂ ਦੀ ਜੀਭ ਪਰਮਾਤਮਾ ਦਾ ਨਾਮ ਅੰਮ੍ਰਿਤ ਚੱਖਦੀ ਹੈ ਉਹਨਾਂ ਦੇ (ਜੀਵਨ ਸਫ਼ਰ ਵਿਚ ਵਿਕਾਰ ਆਦਿਕਾਂ ਦੀ) ਰੁਕਾਵਟ ਨਹੀਂ ਪੈਂਦੀ। ਹੇ ਸੱਜਣ! ਜੇਹੜੇ ਮਨੁੱਖ ਪਰਮਾਤਮਾ ਦੇ ਡਰ ਅਦਬ ਤੋਂ ਸੱਖਣੇ ਰਹਿੰਦੇ ਹਨ ਉਹ ਵਿਕਾਰਾਂ ਦੇ ਭਾਰ ਨਾਲ ਲੱਦੇ ਜਾਂਦੇ ਹਨ ਤੇ ਸੰਸਾਰ ਸਮੁੰਦਰ ਵਿਚ ਡੁੱਬ ਜਾਂਦੇ ਹਨ। ਪਰ ਜਦੋਂ ਪਰਮਾਤਮਾ ਮੇਹਰ ਦੀ ਨਿਗਾਹ ਕਰਦਾ ਹੈ ਤਾਂ ਉਹਨਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥
ਅੰਗ: 636 | 28-12-2022
ਸੂਹੀ ਮਹਲਾ ੪
ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥ ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥ ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥ ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ਰਹਾਉ॥
ਜਿਸ ਮਨੁੱਖ ਨੇ ਪਰਮਾਤਮਾ ਦਾ ਨਾਮ ਜਪਿਆ ਹੈ, ਹਰੀ ਉੱਤਮ ਪੁਰਖ ਨੂੰ ਜਪਿਆ ਹੈ, ਉਸ ਦੇ ਸਾਰੇ ਦਰਿੱਦ੍ਰ, ਦਲਾਂ ਦੇ ਦਲ ਨਾਸ ਹੋ ਗਏ ਹਨ। ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਮਨੁੱਖ ਨੇ ਜਨਮ ਮਰਨ ਦਾ ਡਰ ਭੀ ਮੁਕਾ ਲਿਆ। ਸਦਾ ਥਿਰ ਰਹਿਣ ਵਾਲੇ ਪਰਮਾਤਮਾ ਦੀ ਸੇਵਾ ਭਗਤੀ ਕਰ ਕੇ ਉਹ ਆਨੰਦ ਵਿਚ ਲੀਨ ਹੋ ਗਿਆ॥੧॥ ਹੇ ਮੇਰੇ ਮਨ! ਸਦਾ ਪਰਮਾਤਮਾ ਦਾ ਅੱਤ ਪਿਆਰਾ ਨਾਮ ਸਿਮਰਿਆ ਕਰ ਮੈਂ ਆਪਣਾ ਮਨ ਆਪਣਾ ਸਰੀਰ ਭੇਟਾ ਕਰ ਕੇ ਗੁਰੂ ਦੇ ਅੱਗੇ ਰੱਖ ਦਿੱਤਾ ਹੈ| ਮੈਂ ਆਪਣਾ ਸਿਰ ਮਹਿੰਗੇ ਮੁੱਲ ਦੇ ਵੱਟੇ ਵੇਚ ਦਿੱਤਾ ਹੈ ( ਮੈਂ ਸਿਰ ਦੇ ਇਵਜ਼ ਕੀਮਤੀ ਹਰਿ-ਨਾਮ ਲੈ ਲਿਆ ਹੈ) ॥੧॥ਰਹਾਉ॥
ਅੰਗ: 731 | 27-12-2021
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 26-12-2022
ਵਡਹੰਸੁ ਮਹਲਾ ੪ ॥
ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥
ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ ਰਸਤਾ ਦੱਸ)।
ਅੰਗ: 574| 25-12-2022
ਵਡਹੰਸੁ ਮਹਲਾ ੪ ॥
ਹਰਿ ਕਿਰਪਾ ਹਰਿ ਕਿਰਪਾ ਕਰਿ ਸਤਿਗੁਰੁ ਮੇਲਿ ਸੁਖਦਾਤਾ ਰਾਮ ॥ ਹਮ ਪੂਛਹ ਹਮ ਪੂਛਹ ਸਤਿਗੁਰ ਪਾਸਿ ਹਰਿ ਬਾਤਾ ਰਾਮ ॥ਸਤਿਗੁਰ ਪਾਸਿ ਹਰਿ ਬਾਤ ਪੂਛਹ ਜਿਨਿ ਨਾਮੁ ਪਦਾਰਥੁ ਪਾਇਆ ॥ਪਾਇ ਲਗਹ ਨਿਤ ਕਰਹ ਬਿਨੰਤੀ ਗੁਰਿ ਸਤਿਗੁਰਿ ਪੰਥੁ ਬਤਾਇਆ ॥
ਹੇ ਹਰੀ! ਮੇਹਰ ਕਰ, ਮੈਨੂੰ ਆਤਮਕ ਆਨੰਦ ਦੇਣ ਵਾਲਾ ਗੁਰੂ ਮਿਲਾ, ਮੈਂ ਗੁਰੂ ਪਾਸੋਂ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ ਪਰਮਾਤਮਾ ਦਾ ਅਮੋਲਕ ਨਾਮ-ਰਤਨ ਹਾਸਲ ਕੀਤਾ ਹੋਇਆ ਹੈ ਉਸ ਗੁਰੂ ਪਾਸੋਂ ਮੈਂ ਪਰਮਾਤਮਾ ਦੀ ਸਿਫ਼ਤਿ ਸਾਲਾਹ ਦੀਆਂ ਗੱਲਾਂ ਪੁੱਛਿਆ ਕਰਾਂਗਾ। ਜਿਸ ਗੁਰੂ ਨੇ (ਕੁਰਾਹੇ ਪਏ ਜਗਤ ਨੂੰ ਜੀਵਨ ਦਾ ਸਹੀ) ਰਸਤਾ ਦੱਸਿਆ ਹੈ, ਮੈਂ ਉਸ ਗੁਰੂ ਦੀ ਸਦਾ ਚਰਨੀਂ ਲੱਗਾਂਗਾ, ਮੈਂ ਉਸ ਗੁਰੂ ਅੱਗੇ ਬੇਨਤੀ ਕਰਾਂਗਾ (ਕਿ ਮੈਨੂੰ ਭੀ ਜੀਵਨ ਰਸਤਾ ਦੱਸ)।
ਅੰਗ: 574| 25-12-2022
ਸੂਹੀ ਮਹਲਾ ੧ ਘਰੁ ੬
ੴ ਸਤਿਗੁਰ ਪ੍ਰਸਾਦਿ ॥
ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨ੍ਹ੍ਹਿ ॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥
ਮੈਂ ਕੈਂਹ (ਦਾ) ਸਾਫ਼ ਤੇ ਲਿਸ਼ਕਵਾਂ (ਭਾਂਡਾ) ਘਸਾਇਆ (ਤਾਂ ਉਸ ਵਿਚੋਂ) ਮਾੜੀ ਮਾੜੀ ਕਾਲੀ ਸਿਆਹੀ (ਲੱਗ ਗਈ)। ਜੇ ਮੈਂ ਸੌ ਵਾਰੀ ਭੀ ਉਸ ਕੈਂਹ ਦੇ ਭਾਂਡੇ ਨੂੰ ਧੋਵਾਂ (ਸਾਫ਼ ਕਰਾਂ) ਤਾਂ ਭੀ (ਬਾਹਰੋਂ) ਧੋਣ ਨਾਲ ਉਸ ਦੀ (ਅੰਦਰਲੀ) ਜੂਠ (ਕਾਲਖ) ਦੂਰ ਨਹੀਂ ਹੁੰਦੀ ॥੧॥ ਮੇਰੇ ਅਸਲ ਮਿੱਤ੍ਰ ਉਹੀ ਹਨ ਜੋ (ਸਦਾ) ਮੇਰੇ ਨਾਲ ਰਹਿਣ, ਤੇ (ਇਥੋਂ) ਤੁਰਨ ਵੇਲੇ ਭੀ ਮੇਰੇ ਨਾਲ ਹੀ ਚੱਲਣ, (ਅਗਾਂਹ) ਜਿਥੇ (ਕੀਤੇ ਕਰਮਾਂ ਦਾ) ਹਿਸਾਬ ਮੰਗਿਆ ਜਾਂਦਾ ਹੈ ਉਥੇ ਅਝੱਕ ਹੋ ਕੇ ਹਿਸਾਬ ਦੇ ਸਕਣ (ਭਾਵ, ਹਿਸਾਬ ਦੇਣ ਵਿਚ ਕਾਮਯਾਬ ਹੋ ਸਕਣ) ॥੧॥ ਰਹਾਉ ॥
ਅੰਗ: 729 | 24-12-2022
ਸਲੋਕ ॥
ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥ ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥ ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥ ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
ਜੋ ਸੰਤ ਜਨ ਗੋਪਾਲ ਪ੍ਰਭੂ ਦੇ ਕੀਰਤਨ ਨੂੰ ਆਪਣੇ ਜੀਵਨ ਦਾ ਸਹਾਰਾ ਬਣਾ ਲੈਂਦੇ ਹਨ, ਦਿਆਲ ਪ੍ਰਭੂ ਉਹਨਾਂ ਸੰਤਾਂ ਨੂੰ (ਮਾਇਆ ਦੀ ਤਪਸ਼ ਤੋਂ) ਬਚਾ ਲੈਂਦਾ ਹੈ, ਉਹਨਾਂ ਸੰਤਾਂ ਦੀ ਸੰਗਤਿ ਕੀਤਿਆਂ ਪਵਿਤ੍ਰ ਹੋ ਜਾਈਦਾ ਹੈ । ਹੇ ਨਾਨਕ! (ਤੂੰ ਭੀ ਅਜੇਹੇ ਗੁਰਮੁਖਾਂ ਦੀ ਸੰਗਤਿ ਵਿਚ ਰਹਿ ਕੇ) ਪਰਮੇਸਰ ਦਾ ਪੱਲਾ ਫੜ ।੧। ਭਾਵੇਂ ਚੰਦਨ (ਦਾ ਲੇਪ ਕੀਤਾ) ਹੋਵੇ ਚਾਹੇ ਚੰਦ੍ਰਮਾ (ਦੀ ਚਾਨਣੀ) ਹੋਵੇ, ਤੇ ਭਾਵੇਂ ਠੰਢੀ ਰੁੱਤ ਹੋਵੇ ਇਹਨਾਂ ਦੀ ਰਾਹੀਂ ਮਨ ਦੀ ਤਪਸ਼ ਉੱਕਾ ਹੀ ਮਿਟ ਨਹੀਂ ਸਕਦੀ । ਹੇ ਨਾਨਕ! ਪ੍ਰਭੂ ਦਾ ਨਾਮ ਸਿਮਰਿਆਂ ਹੀ ਮਨੁੱਖ (ਦਾ ਮਨ) ਸ਼ਾਂਤ ਹੁੰਦਾ ਹੈ ।੨।
ਅੰਗ: 709 | 23-12-2022
ਸਲੋਕੁ ਮ: ੧ ॥
ਜੇ ਕਰਿ ਸੂਤਕੁ ਮੰਨੀਐ ਸਭ ਤੈ ਸੂਤਕੁ ਹੋਇ ॥ ਗੋਹੇ ਅਤੈ ਲਕੜੀ ਅੰਦਰਿ ਕੀੜਾ ਹੋਇ ॥ ਜੇਤੇ ਦਾਣੇ ਅੰਨ ਕੇ ਜੀਆ ਬਾਝੁ ਨ ਕੋਇ ॥ ਪਹਿਲਾ ਪਾਣੀ ਜੀਉ ਹੈ ਜਿਤੁ ਹਰਿਆ ਸਭੁ ਕੋਇ ॥
ਜੇ ਸੂਤਕ ਨੂੰ ਮੰਨ ਲਈਏ (ਭਾਵ, ਜੇ ਮੰਨ ਲਈਏ ਕਿ ਸੂਤਕ ਦਾ ਭਰਮ ਰੱਖਣਾ ਚਾਹੀਦਾ ਹੈ, ਤਾਂ ਇਹ ਭੀ ਚੇਤਾ ਰੱਖੋ ਕਿ ਇਸ ਤਰ੍ਹਾਂ) ਸੂਤਕ ਸਭ ਥਾਈਂ ਹੁੰਦਾ ਹੈ; ਗੋਹੇ ਤੇ ਲਕੜੀ ਦੇ ਅੰਦਰ ਭੀ ਕੀੜੇ ਹੁੰਦੇ ਹਨ (ਭਾਵ, ਜੰਮਦੇ ਰਹਿੰਦੇ ਹਨ); ਅੰਨ ਦੇ ਜਿਤਨੇ ਭੀ ਦਾਣੇ ਹਨ, ਇਹਨਾਂ ਵਿਚੋਂ ਕੋਈ ਦਾਣਾ ਭੀ ਜੀਵ ਤੋਂ ਬਿਨਾ ਨਹੀਂ ਹੈ। ਪਾਣੀ ਆਪ ਭੀ ਜੀਵ ਹੈ, ਕਿਉਂਕਿ ਇਸ ਨਾਲ ਹਰੇਕ ਜੀਵ ਹਰਾ (ਭਾਵ, ਜਿੰਦ ਵਾਲਾ) ਹੁੰਦਾ ਹੈ।
ਅੰਗ: 472 | 22-12-2022
ਸਲੋਕ ਮ: ੩ ॥
ਮਾਣਸੁ ਭਰਿਆ ਆਣਿਆ ਮਾਣਸੁ ਭਰਿਆ ਆਇ ॥ ਜਿਤੁ ਪੀਤੈ ਮਤਿ ਦੂਰਿ ਹੋਇ ਬਰਲੁ ਪਵੈ ਵਿਚਿ ਆਇ ॥ ਆਪਣਾ ਪਰਾਇਆ ਨ ਪਛਾਣਈ ਖਸਮਹੁ ਧਕੇ ਖਾਇ ॥ ਜਿਤੁ ਪੀਤੈ ਖਸਮੁ ਵਿਸਰੈ ਦਰਗਹ ਮਿਲੈ ਸਜਾਇ ॥ ਝੂਠਾ ਮਦੁ ਮੂਲਿ ਨ ਪੀਚਈ ਜੇ ਕਾ ਪਾਰਿ ਵਸਾਇ ॥
ਮਨੁੱਖ ਸ਼ਰਾਬ ਨਾਲ ਭਰਿਆ ਹੋਇਆ ਭਾਂਡਾ ਲਿਆਉਂਦਾ ਹੈ ਜਿਸ ਵਿਚੋਂ ਹੋਰ ਆ ਕੇ ਪਿਆਲਾ ਭਰ ਲੈਂਦਾ ਹੈ। ਪਰ (ਸ਼ਰਾਬ) ਜਿਸ ਦੇ ਪੀਤਿਆਂ ਅਕਲ ਦੂਰ ਹੋ ਜਾਂਦੀ ਹੈ ਤੇ ਬਕਣ ਦਾ ਜੋਸ਼ ਆ ਚੜ੍ਹਦਾ ਹੈ, ਆਪਣੇ ਪਰਾਏ ਦੀ ਪਛਾਣ ਨਹੀਂ ਰਹਿੰਦੀ, ਮਾਲਕ ਵੱਲੋਂ ਧੱਕੇ ਪੈਂਦੇ ਹਨ, ਜਿਸ ਦੇ ਪੀਤਿਆਂ ਖਸਮ ਵਿਸਰਦਾ ਹੈ ਤੇ ਦਰਗਾਹ ਵਿਚ ਸਜ਼ਾ ਮਿਲਦੀ ਹੈ, ਐਸਾ ਚੰਦਰਾ ਸ਼ਰਾਬ, ਜਿਥੋਂ ਤਕ ਵੱਸ ਚੱਲੇ ਕਦੇ ਨਹੀਂ ਪੀਣਾ ਚਾਹੀਦਾ।
ਅੰਗ: 554| 21-12-2022